ਨੌਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ
Published : Feb 15, 2021, 1:46 am IST
Updated : Feb 15, 2021, 1:46 am IST
SHARE ARTICLE
image
image

ਨੌਦੀਪ ਕੌਰ ਦੀ ਰਿਹਾਈ ਲਈ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਚੰਡੀਗੜ੍ਹ/ਨਵੀਂ ਦਿੱਲੀ, 14 ਫ਼ਰਵਰੀ (ਭੁੱਲਰ) : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੌਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੌਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਭਾਰਤੀ ਮੂਲ ਦੇ ਵਿਦੇਸ਼ੀ ਲਾੜਿਆਂ ਵਲੋਂ ਦੇਸ਼ ਦੀਆਂ ਕੁੜੀਆਂ ਨਾਲ ਵਿਆਹ ਦੇ ਨਾਮ ’ਤੇ ਮਾਰੀਆ ਜਾ ਰਹੀਆਂ ਠੱਗੀਆਂ ਨੂੰ ਨੱਥ ਪਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਬੇਨਤੀ ਕੀਤੀ। ਅਮਿਤ ਸ਼ਾਹ ਨੇ ਜਲਦੀ ਹੀ ਇਨ੍ਹਾਂ ਮਾਮਲਿਆਂ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਤਾ ਹੈ।
 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement