ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ’ਚ ਸ਼ਹੀਦ ਹੋਏ ਜਵਾਨਾਂ ਨੂੰ ਦਿਤੀ ਸ਼ਰਧਾਂਜਲੀ
Published : Feb 15, 2021, 1:37 am IST
Updated : Feb 15, 2021, 1:37 am IST
SHARE ARTICLE
image
image

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ’ਚ ਸ਼ਹੀਦ ਹੋਏ ਜਵਾਨਾਂ ਨੂੰ ਦਿਤੀ ਸ਼ਰਧਾਂਜਲੀ

ਚੇਨਈ, 14 ਫ਼ਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦੇ ਉਨ੍ਹਾਂ ਜਵਾਨਾਂ ਨੂੰ ਸ਼ਰਧਾਂਜਲੀ ਦਿਤੀ ਜੋ ਅੱਜ ਹੀ ਦੇ ਦਿਨ ਸਾਲ 2019 ਵਿਚ ਦਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਹੋਏ ਅਤਿਵਾਦੀ ਹਮਲੇ ਵਿਚ ਸ਼ਹੀਦ ਹੋ ਗਏ ਸਨ। 
ਚੇਨਈ ਵਿਚ ਸਮਾਗਮ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕੋਈ ਵੀ ਭਾਰਤੀ ਇਸ ਦਿਨ ਨੂੰ ਨਹੀਂ ਭੁੱਲ ਸਕਦਾ। ਦੋ ਸਾਲ ਪਹਿਲਾਂ ਪੁਲਵਾਮਾ ਵਿਚ ਇਕ ਹਮਲਾ ਹੋਇਆ ਸੀ। ਅਸੀਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ। ਸਾਨੂੰ ਅਪਣੇ ਸੁਰੱਖਿਆ ਬਲਾਂ ’ਤੇ ਮਾਣ ਹੈ ਅਤੇ ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।
ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਨੇ ਵਾਰ-ਵਾਰ ਇਹ ਸਾਬਤ ਕੀਤਾ ਹੈ ਕਿ ਉਹ ‘ਸਾਡੀ ਮਾਤ ਭੂਮੀ’ ਦੀ ਰਖਿਆ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ। ਜ਼ਿਕਰਯੋਗ ਹੈ ਕਿ 14 ਫ਼ਰਵਰੀ 2019 ਨੂੰ ਸੀਆਰਪੀਐਫ਼ ਦੇ ਕਾਫ਼ਲੇ ’ਤੇ ਪੁਲਵਾਮਾ’ ਚ ਪਾਕਿਸਤਾਨ ਸਥਿਤ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਹਮਲਾ ਕੀਤਾ ਸੀ, ਜਿਸ ’ਚ 
40 ਸੈਨਿਕ ਸ਼ਹੀਦ ਹੋਏ ਸਨ।
ਮੋੋਦੀ ਨੇ ਕਿਹਾ ਕਿ ਦੇਸ਼ ਦੇ ਹਥਿਆਰਬੰਦ ਫ਼ੌਜਾਂ ਭਾਰਤ ਦੀ ਦਲੇਰੀ ਦਾ ਪ੍ਰਤੀਕ ਹਨ। ਮੋਦੀ ਨੇ ਕਿਹਾ ਕਿ ਸੈਨਿਕਾਂ ਨੇ ਵਾਰ-ਵਾਰ ਇਹ ਸਾਬਤ ਕੀਤਾ ਹੈ ਕਿ ਉਹ ਮਾਤਭੂਮੀ ਦੀ ਰਖਿਆ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹਨ। ਵਾਰ- ਵਾਰ ਉਨ੍ਹਾਂ ਨੇ ਦਿਖਾਇਆ ਹੈ ਕਿ ਭਾਰਤ ਸ਼ਾਂਤੀ ਵਿਚ ਵਿਸ਼ਵਾਸ ਰਖਦਾ ਹੈ ਪਰ ਭਾਰਤ ਕਿਸੇ ਵੀ ਕੀਮਤ ’ਤੇ ਅਪਣੀ ਪ੍ਰਭੂਸੱਤਾ ਦੀ ਰਖਿਆ ਕਰੇਗਾ। ਸਾਡੀ ਫ਼ੌਜਾਂ ਦੀ ਸੈਨਿਕ ਸ਼ਕਤੀ ਅਤੇ ਸਬਰ ਸ਼ਾਨਦਾਰ ਹੈ।  (ਪੀਟੀਆਈ)
-----

ਡੱਬੀ

ਮੋੋਦੀ ਨੇ ਫ਼ੌਜ ਨੂੰ ਸੌਂਪਿਆ (ਐਮ-1ਏ) ਅਰਜੁਨ ਟੈਂਕ 
ਚੇਨਈ, 14 ਫ਼ਰਵਰੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਮਿਲਨਾਡੂ ਦੇ ਦੌਰੇ ’ਤੇ ਹੈ। ਮੁੱਖ ਮੰਤਰੀ ਦੇ ਪਲਾਨੀਸਾਮੀ ਨੇ ਪੀਐੱਮ ਮੋਦੀ ਦਾ ਸਵਾਗਤ ਕੀਤਾ। ਚੈਨੇਈ ਦੇ ਜਵਾਹਰਲਾਲ ਨਹਿਰੂ ਸਟੇਡੀਅਮ ’ਚ ਪੀਐੱਮ ਮੋਦੀ ਨੇ ਫ਼ੌਜ ਮੁਖੀ ਜਨਰਲ ਐੱਮਐੱਮ ਨਰਵਨੇ ਨੂੰ ਅਰਜੁਨ ਬੈਟਲ ਟੈਂਕ (ਐਮ-1ਏ) ਸੌਂਪਿਆ। ਅਰਜਿਨ ਟੈਂਕ ਨੂੰ ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (ਡੀਆਰਡੀਓ) ਨੇ ਵਿਕਸਿਤ ਕੀਤਾ ਹੈ।  (ਏਜੰਸੀ)
---------------
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement