ਰਾਜ ਚੋਣ ਕਮਿਸ਼ਨ ਵਲੋਂ 3 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
Published : Feb 15, 2021, 4:47 pm IST
Updated : Feb 15, 2021, 5:05 pm IST
SHARE ARTICLE
Vote
Vote

ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਭੇਜੀ ਗਈ ਸੀ ਸੂਚਨਾ

ਚੰਡੀਗੜ:ਰਾਜ ਚੋਣ ਕਮਿਸ਼ਨ ਵਲੋਂ ਅੱਜ ਪਟਿਆਲਾ ਦੇ ਨਗਰ ਕੌਂਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿੱਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ  ਸਬੰਧੀ ਸੂਚਨਾ ਭੇਜੀ ਗਈ ਸੀ ।

Voter slip is not identy card to vote at polling stationVoter 

ਇਸੇ ਤਰਾਂ ਪਟਿਆਲਾ ਜ਼ਿਲੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22  ਅਤੇ 23 ਵਿੱਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ ।

VoteVote

ਬੁਲਾਰੇ ਨੇ ਦੱਸਿਆ ਕਿ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ ਤਿੰਨਾਂ ਬੂਥਾਂ ਤੇ ਸਟੇਟ ਇਲੇੈਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ  59(2)(ਏ) ਅਧੀਨ ਇਨਾਂ ਤਿੰਨਾਂ ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।ਬੁਲਾਰੇ ਨੇ ਦੱਸਿਆ ਕਿ ਇਨਾਂ ਤਿੰਨਾਂ ਬੂਥਾਂ ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement