
ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਦਿ੍ਰੜਤਾ ਨਾਲ ਅੱਗੇ ਵਧ ਰਹੀ ਹੈ
ਚੰਡੀਗੜ੍ਹ: ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਪੋ੍ਰਗਰਾਮ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਜਿਸ ਤਹਿਤ ਸਿਹਤ ਕਰਮਚਾਰੀਆਂ ਨੂੰ ਕੋਵਿਡ ਟੀਕੇ ਦੀ ਦੂਜੀ ਖ਼ੁਰਾਕ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਵੱਲੋਂ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਤੋਂ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਮੌਕੇ 16 ਜਨਵਰੀ ਵਾਲੇ ਦਿਨ ਸਿਹਤ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਲਗਾਈ ਗਈ ਸੀ।
Balbir Singh Sidhu
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਸਵੈ-ਇੱਛਾ ਨਾਲ ਟੀਕੇ ਦੀ ਦੂਜੀ ਖ਼ੁਰਾਕ ਲਗਵਾਉਣ ਵਾਲੇ ਵੱਖ ਵੱਖ ਵਿਭਾਗਾਂ ਦੇ ਡਾਕਟਰਾਂ ਵਿੱਚ ਡਾ. ਡਿੰਪਲ ਧਾਲੀਵਾਲ ਸ੍ਰੀਵਾਸਤਵ (ਬਾਲ ਰੋਗ ਮਾਹਿਰ), ਡਾ. ਸੰਦੀਪ (ਈ.ਐਨ.ਟੀ.), ਡਾ. ਸੰਜੀਵ ਕੰਬੋਜ਼ (ਹੱਡੀਆਂ ਦੇ ਮਾਹਰ), ਡਾ. ਚਰਨਕਮਲ ( ਫੋਰੈਂਸਿਕ), ਡਾ. ਵਿਨੀਤ (ਇਸਤਰੀ ਰੋਗਾਂ ਦੇ ਮਾਹਰ) ਸ਼ਾਮਲ ਹਨ।
Balbir Singh Sidhu
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਦਿ੍ਰੜਤਾ ਨਾਲ ਅੱਗੇ ਵਧ ਰਹੀ ਹੈ ਅਤੇ 19 ਫਰਵਰੀ ਤੱਕ ਸਾਰੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਦਿੱਤੀ ਜਾਵੇਗੀ।
Balbir Singh Sidhu
ਇਸੇ ਤਰ੍ਹਾਂ ਸਾਰੇ ਫਰੰਟ ਲਾਈਨ ਵਾਰੀਅਰਜ਼ ਨੂੰ 6 ਮਾਰਚ 2021 ਤੱਕ ਕਵਰ ਕੀਤਾ ਜਾਵੇਗਾ ਜਦੋਂਕਿ ਪੰਚਾਇਤੀ ਰਾਜ ਸੰਸਥਾਵਾਂ ਅਤੇ ਰੈੇਵੇਨਿਊ ਦੇ ਵੇਰਵੇ ਅਪਲੋਡ ਕਰਨ ਦੀ ਪ੍ਰਕਿਰਿਆ 17 ਫਰਵਰੀ 2021 ਤੱਕ ਵਧਾ ਦਿੱਤੀ ਗਈ ਹੈ।