ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ 'ਆਪ' ਦੀ ਸਰਕਾਰ ਭੇਜੇਗੀ ਜੇਲ: ਰਾਘਵ ਚੱਢਾ
Published : Feb 15, 2022, 7:20 pm IST
Updated : Feb 15, 2022, 7:20 pm IST
SHARE ARTICLE
 AAP government will send jail to those who sold the soil of Punjab: Raghav Chadha
AAP government will send jail to those who sold the soil of Punjab: Raghav Chadha

ਅਸੀਂ ਪੰਜਾਬ ਵਿੱਚੋਂ ਮਾਫੀਆ ਅਤੇ ਭ੍ਰਿਸਟਾਚਾਰ ਨੂੰ ਖ਼ਤਮ ਕਰਨ ਦੀ ਕਸਮ ਖਾਈ ਹੈ: ਰਾਘਵ ਚੱਢਾ

...ਸਿਰਫ਼ ਇੱਕ ਮੌਕਾ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਨੂੰ ਦਿਓ, ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦੂਰ  ਕਰਨ ਦੀ ਗਰੰਟੀ ਸਾਡੀ- ਰਾਘਵ ਚੱਢਾ
...ਅਕਾਲੀ-ਕਾਂਗਰਸ ਨੇ ਪਿਛਲੇ 50 ਸਾਲਾਂ 'ਚ ਰਲ ਕੇ ਪੰਜਾਬ ਨੂੰ ਲੁੱਟਿਆ, ਬੱਚਿਆਂ ਦੀ ਪੜਾਈ 'ਤੇ ਭਵਿੱਖ ਵੇਚਿਆ - ਰਾਘਵ ਚੱਢਾ
ਚਮਕੌਰ ਸਾਹਿਬ/ਚੰਡੀਗੜ (ਰੋਪੜ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਸੀਂ ਵੋਟਾਂ ਮੰਗਣ ਨਹੀਂ ਸਗੋਂ ਮੌਕਾ ਮੰਗਣ ਆਏ ਹਾਂ। ਅਸੀਂ ਆਮ ਆਦਮੀ ਪਾਰਟੀ ਅਤੇ ਆਪਣੇ ਉਮੀਦਵਾਰ ਨੂੰ ਜਿਤਾਉਣ ਦੇ ਲਈ ਨਹੀਂ ਆਏ। ਅਸੀਂ ਪੰਜਾਬ ਨੂੰ ਬਚਾਉਣ ਦਾ ਮੌਕਾ ਮੰਗਣ ਆਏ ਹਾਂ। ਪੰਜਾਬ 'ਤੇ ਅਕਾਲੀ ਦਲ ਅਤੇ ਕਾਂਗਰਸ ਨੇ 50 ਸਾਲ ਰਾਜ ਕੀਤਾ ਹੈ। ਇਨਾਂ 50 ਸਾਲਾਂ ਵਿੱਚ ਪੰਜਾਬ ਵਿੱਚ 26 ਸਾਲ ਕਾਂਗਰਸ ਅਤੇ 24 ਸਾਲ ਅਕਾਲੀ ਦਲ ਦਾ ਰਾਜ ਰਿਹਾ। ਦੋਵੇਂ ਪਾਰਟੀਆਂ ਨੇ ਪੰਜਾਬ ਦਾ ਰੇਤਾ, ਕੇਬਲ ਟਰਾਂਸਪੋਰਟ ਵੇਚ ਦਿੱਤਾ। ਦੋਵਾਂ ਪਾਰਟੀਆਂ ਨੇ ਮਿਲ ਕੇ ਬੱਚਿਆਂ ਦੀ ਪੜਾਈ ਅਤੇ ਭਵਿੱਖ ਨੂੰ ਵੇਚ ਦਿੱਤਾ।

 AAP government will send jail to those who sold the soil of Punjab: Raghav ChadhaAAP government will send jail to those who sold the soil of Punjab: Raghav Chadha

ਰਾਘਵ ਚੱਢਾ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿਖੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਦੇ ਹੱਕ ਵਿਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ . ਉਨਾਂ ਕਿਹਾ ਕਿ ਲੋਕ ਦੱਸ ਰਹੇ ਹਨ ਕਿ ਮੁੱਖ ਮੰਤਰੀ ਚੰਨੀ ਆਪਣੇ ਹਲਕੇ ਵਿੱਚ ਪੈਸੇ ਵੰਡ ਰਹੇ ਹਨ। ਇਹ ਸਾਰਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ। ਜੇਕਰ ਚੰਨੀ ਪੈਸੇ ਦੇਵੇ ਤਾਂ ਨਾਂਹ ਨਾ ਕਰਨਾ  ਪਰ ਵੋਟ ਆਮ ਆਦਮੀ ਪਾਰਟੀ ਨੂੰ ਦੇਣਾ। ਚੱਢਾ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਕੋਲ ਦੋ ਵਿਕਲਪ ਹਨ। ਇੱਕ ਉਹ ਜਿਸ ਨੇ ਪੰਜਾਬ ਦੀ ਮਿੱਟੀ ਵੇਚ ਦਿੱਤਾ।

 AAP government will send jail to those who sold the soil of Punjab: Raghav ChadhaAAP government will send jail to those who sold the soil of Punjab: Raghav Chadha

ਦੂਜੇ ਪਾਸੇ ਆਮ ਆਦਮੀ ਪਾਰਟੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹਨ, ਜਿਨਾਂ ਨੇ ਪੰਜਾਬ ਵਿੱਚੋਂ ਮਾਫੀਆ ਅਤੇ ਭ੍ਰਿਸਟਾਚਾਰ ਨੂੰ ਖਤਮ ਕਰਨ ਦੀ ਕਸਮ ਖਾਧੀ ਹੈ। ਇਸ ਲਈ ਇਮਾਨਦਾਰ ਲੋਕਾਂ ਨੂੰ ਇੱਕ ਮੌਕਾ ਦਿਓ। ਚੱਢਾ ਨੇ ਕਿਹਾ ਕਿ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਦੀ ਮਿੱਟੀ ਵੇਚਣ ਵਾਲਿਆਂ ਵਿਰੁੱਧ  'ਆਪ' ਦੀ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰੇਗੀ ਅਤੇ ਉਨਾਂ ਨੂੰ ਜੇਲ ਭੇਜੇਗੀ। ਚੱਢਾ ਨੇ ਮੁੱਖ ਮੰਤਰੀ ਚੰਨੀ 'ਤੇ ਨਿਸਾਨਾ ਸਾਧਦੇ ਹੋਏ ਕਿਹਾ ਕਿ ਚੰਨੀ ਆਪਣੇ ਆਪ ਨੂੰ ਆਮ ਆਦਮੀ ਅਤੇ ਗਰੀਬ ਦੱਸਦੇ ਹਨ, ਪਰ ਉਨਾਂ ਦੇ ਰਿਸਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ 'ਚ 10 ਕਰੋੜ ਰੁਪਏ ਨਕਦ ਅਤੇ 54 ਲੱਖ ਰੁਪਏ ਦੀਆਂ ਬੈਂਕ ਐਂਟਰੀਆਂ, 16 ਲੱਖ ਦੀ ਘੜੀ, ਲਗਜਰੀ ਗੱਡੀਆਂ ਅਤੇ ਕਰੋੜਾਂ ਰੁਪਏ ਦੀਆਂ ਜਾਇਦਾਦ ਬਰਾਮਦ ਹੋਈ ਹੈ। ਉਨਾਂ ਨੇ ਚੰਨੀ ਤੋਂ ਪੁੱਛਿਆ ਕਿ ਇਹ ਸਾਰਾ ਪੈਸਾ ਕਿੱਥੋਂ ਆਇਆ?

Charanjit Singh ChanniCharanjit Singh Channi

ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਤੀਜੇ ਹਨੀ ਨੇ ਈਡੀ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਚੰਨੀ ਦੀ 111 ਦਿਨਾਂ ਦੀ ਸਰਕਾਰ ਦੌਰਾਨ ਉਸਨੇ 325 ਕਰੋੜ ਰੁਪਏ ਕਮਾਏ ਹਨ, ਜਿਸ ਮੁਤਾਬਕ ਹਨੀ ਨੇ ਇਕ ਦਿਨ 'ਚ 3 ਕਰੋੜ ਰੁਪਏ ਦੀ ਕਮਾਈ ਕੀਤੀ। ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦੇ ਹਨ ਕਿ ਉਨਾਂ ਨੇ ਆਟੋ ਵੀ ਚਲਾਇਆ, ਟੈਂਟ ਵੀ ਲਗਾਏ ਹਨ ਅਤੇ ਪੰਕਚਰ ਵੀ ਲਗਾਏ ਹਨ। ਪਰ ਕਿਸੇ ਵੀ ਆਟੋ ਚਾਲਕ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੀ ਵੀ ਟੈਂਟ ਵਾਲੇ ਕੋਲ ਲਗਜਰੀ ਗੱਡੀਆਂ ਨਹੀਂ ਹਨ। ਕਿਸੇ ਵੀ ਪੰਕਚਰ ਲਗਾਉਣ ਵਾਲੇ ਕੋਲ ਕਰੋੜਾਂ ਰੁਪਏ ਦੀ ਜਾਇਦਾਦ ਨਹੀਂ ਹੈ।

ਚੱਢਾ ਨੇ ਲੋਕਾਂ ਨੂੰ  ਆਮ ਆਦਮੀ ਪਾਰਟੀ ਦੇ ਚੋਣ ਨਿਸਾਨ ਝਾੜੂ ਦਾ ਬਟਨ ਦਬਾ ਕੇ ਪਾਰਟੀ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ, ਤਾਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਚੱਢਾ ਦੇ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement