ECI ਵੱਲੋਂ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਖਿਲਾਫ਼ ਕਾਰਵਾਈ ਲਈ ਕੀਤੀ ਪੰਜਾਬ ਰਾਜਪਾਲ ਨੂੰ ਅਪੀਲ - CEO
Published : Feb 15, 2022, 5:58 pm IST
Updated : Feb 15, 2022, 5:58 pm IST
SHARE ARTICLE
Dr Karuna Raju
Dr Karuna Raju

ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਨੂੰ ਅਨੁਮੀਤ ਸਿੰਘ ਵਿਰੁੱਧ ਦੋ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ

ਚੰਡੀਗੜ੍ਹ : ਭਾਰਤ ਚੋਣ ਕਮਿਸ਼ਨ (ਈਸੀਆਈ) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੂੰ ਢੁਕਵੀਂ ਐਡਵਾਈਜ਼ਰੀ ਜਾਰੀ ਕਰਨ ਅਤੇ ਉਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਬੇਨਤੀ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਨੂੰ ਅਨੁਮੀਤ ਸਿੰਘ ਵਿਰੁੱਧ ਦੋ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਰਾਜ ਸੂਚਨਾ ਕਮਿਸ਼ਨਰ ਵਜੋਂ ਅਨੁਮੀਤ ਸਿੰਘ ਨੂੰ ਮਿਲੇ ਅਧਿਕਾਰਾਂ ਦੀ ਉਹਨਾਂ ਵੱਲੋਂ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਨੁਮੀਤ ਸਿੰਘ ਵੱਲੋਂ ਆਪਣੇ ਪਿਤਾ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।  

Election CommissionElection Commission

ਈ.ਸੀ.ਆਈ. ਦੇ ਪੱਤਰ ਵਿੱਚ ਲਿਖਿਆ ਹੈ, "ਸ਼ਿਕਾਇਤਕਰਤਾ ਵੱਲੋਂ ਭੇਜੀ ਗਈ ਵੀਡੀਓ/ਤਸਵੀਰਾਂ ਮੁਤਾਬਕ ਅਨੁਮੀਤ ਸਿੰਘ ਵੱਲੋਂ ਚੋਣ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਸਿਆਸੀ ਗਤੀਵਿਧੀ ਕਰਨ ਸਬੰਧੀ ਸ਼ੱਕ ਦੀ ਕੋਈ ਗੁੰਜਾਇਸ਼ ਨਹੀਂ।"

Karuna RajuKaruna Raju

ਪੱਤਰ ਵਿੱਚ ਅੱਗੇ ਲਿਖਿਆ ਹੈ “ਰਿਪੋਰਟਾਂ, ਤੱਥਾਂ, ਨਿਯਮਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੇ ਆਧਾਰ 'ਤੇ, ਕਮਿਸ਼ਨ ਨੇ ਪਾਇਆ ਹੈ ਕਿ ਅਨੁਮੀਤ ਸਿੰਘ ਸੋਢੀ ਨੇ ਆਰ.ਟੀ.ਆਈ. ਐਕਟ ਦੇ ਆਮ ਉਪਬੰਧਾਂ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।” 

Election Commission Election Commission

ਇਸ ਦੌਰਾਨ, ਈ.ਸੀ.ਆਈ. ਨੇ ਰਾਜ ਸੂਚਨਾ ਕਮਿਸ਼ਨਰ ਦੇ ਸਕੱਤਰ ਨੂੰ ਇੱਕ ਪੱਤਰ ਵੀ ਲਿਖਿਆ ਹੈ, " ਸੂਚਨਾ ਅਧਿਕਾਰ ਐਕਟ 2005 ਦੀ ਧਾਰਾ 12 (6) ਅਤੇ ਚੋਣਾਂ ਦੇ ਸਮੇਂ ਦੌਰਾਨ ਵੱਖ-ਵੱਖ ਕਮਿਸ਼ਨਾਂ ਦੇ ਮੈਂਬਰਾਂ ਦੇ ਦੌਰਿਆਂ ਸਬੰਧੀ ਕਮਿਸ਼ਨ ਦੀਆਂ ਮੌਜੂਦਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ, ਚੋਣ ਕਮਿਸ਼ਨ ਚਾਹੁੰਦਾ ਹੈ ਕਿ ਇਹ ਸਾਰੇ ਸੂਚਨਾ ਕਮਿਸ਼ਨਰਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਪ੍ਰਚਾਰ ਕਰਦੇ ਸਮੇਂ ਉਹ ਸਰਕਾਰੀ ਵਾਹਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement