'ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 448.10 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ'
Published : Feb 15, 2022, 4:33 pm IST
Updated : Feb 15, 2022, 4:33 pm IST
SHARE ARTICLE
CEO Dr. S. Karuna Raju
CEO Dr. S. Karuna Raju

29.88 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਕੀਤੀ ਜ਼ਬਤ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 14 ਫਰਵਰੀ, 2022 ਤੱਕ 448.10 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

 

CEO Dr. S. Karuna RajuCEO Dr. S. Karuna Raju

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.88 ਕਰੋੜ ਰੁਪਏ ਦੀ 49.58 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ  325.26 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 29.88 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

 

 

CEO Dr. S. Karuna RajuCEO Dr. S. Karuna Raju

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1534 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3771 ਵਿਅਕਤੀਆਂ ਵਿਰੁੱਧ ਪਹਿਲਾਂ ਹੀ  ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2494 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

 

CEO dr. s karuna rajuCEO dr. s karuna raju

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3152 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 27507 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 379612 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 128 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement