'ਝਾੜੂ' ਨੂੰ ਵੋਟ ਪਾ ਕੇ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ 'ਚ ਆਪਣਾ ਯੋਗਦਾਨ ਪਾਉਣਗੇ ਪੰਜਾਬੀ: ਮਾਨ
Published : Feb 15, 2022, 4:39 pm IST
Updated : Feb 15, 2022, 4:39 pm IST
SHARE ARTICLE
Bhagwant Mann
Bhagwant Mann

- ਭਗਵੰਤ ਮਾਨ ਨੇ ਡਾ. ਅਮਨਦੀਪ ਅਰੋੜਾ, ਅੰਮ੍ਰਿਤਪਾਲ ਸੁਖਾਨੰਦ ਅਤੇ ਵਿਧਾਇਕ ਮਨਜੀਤ ਬਿਲਾਸਪੁਰ ਲਈ ਕੀਤਾ ਚੋਣ ਪ੍ਰਚਾਰ

 

ਮੋਗਾ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਗਾ ਜ਼ਿਲੇ ਦੇ ਉਮੀਦਵਾਰਾਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਡਾ. ਅਮਨਦੀਪ ਅਰੋੜਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ,''ਪੰਜਾਬ 'ਚੋਂ 70 ਸਾਲਾਂ ਦੇ ਸਿਆਸੀ ਭ੍ਰਿਸ਼ਟਾਚਾਰ ਨੂੰ ਝਾੜੂ ਨਾਲ ਸਾਫ਼ ਕਰਨ ਦਾ ਮੌਕਾ ਆ ਗਿਆ ਹੈ। ਸਾਰੇ ਪੰਜਾਬ ਵਾਸੀ ਆਪਣੀ ਇੱਕ- ਇੱਕ ਵੋਟ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਝਾੜੂ' ਨੂੰ ਪਾ ਕੇ ਪੰਜਾਬ ਵਿੱਚੋਂ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇੇ।''

Bhagwant MannBhagwant Mann

ਮੰਗਲਵਾਰ ਨੂੰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਮੋਗਾ ਤੋਂ ਉਮੀਦਵਾਰ ਡਾ. ਅਮਨਦੀਪ ਅਰੋੜਾ, ਹਲਕਾ ਬਾਘਾ ਪੁਰਾਣਾ ਤੋਂ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਤੇ ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਹੱਕ ਵਿੱਚ ਚੋਣ ਮਾਰਚ ਕੀਤਾ ਅਤੇ ਵੱਖ- ਵੱਖ ਥਾਂਵਾਂ 'ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਫਰਵਰੀ ਦੀ ਤਰੀਕ ਨੂੰ ਪੰਜਾਬ ਵਿੱਚ ਨਵਾਂ ਇਤਿਹਾਸ ਸਿਰਜਣ ਦਾ ਮੌਕਾ ਹੈ। ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂ ਵਾਰੀ ਬੰਨ ਕੇ ਪੰਜਾਬ ਨੂੰ ਲੁੱਟਦੇ ਆ ਰਹੇ ਹਨ ਅਤੇ ਕੁੱਟਦੇ ਵੀ ਆ ਰਹੇ ਹਨ।

Bhagwant MannBhagwant Mann

ਇਨਾਂ ਰਿਵਾਇਤੀ ਸਿਆਸੀ ਪਾਰਟੀਆਂ ਦੀ ਗਲਤ ਨੀਤੀਆਂ ਅਤੇ ਅਮੀਰ ਹੋਣ ਦੀ ਲਾਲਸਾ ਕਾਰਨ ਅੱਜ ਪੰਜਾਬ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜਦਾਰ ਹੈ। ਉਨਾਂ ਦੱਸਿਆ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਸਰਕਾਰ ਦਾ ਖ਼ਜ਼ਾਨਾ ਪੈਸੇ ਨਾਲ ਭਰਿਆ ਰਹਿੰਦਾ ਸੀ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਪੰਜਾਬ ਸਰਕਾਰ ਕੋਲ ਪੈਸਾ ਬਚਇਆ ਰਹਿੰਦਾ ਸੀ। ਪਰ ਹੁਣ ਪੰਜਾਬ ਸਰਕਾਰ ਦਾ ਖਜ਼ਾਨਾ ਭਰਨ ਲਈ ਵੀ ਕਰਜਾ ਲੈਣਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਪੰਜਾਬ ਦੇ ਸਾਧਨਾਂ 'ਤੇ ਕਬਜਾ ਕਰ ਰੱਖਿਆ ਹੈ, ਜਿਸ ਕਾਰਨ ਸਰਕਾਰ ਨੂੰ ਕੋਈ ਆਮਦਨ ਨਹੀਂ ਹੋ ਰਹੀ, ਸਗੋਂ ਪੰਜਾਬ ਦੀ ਆਮਦਨ ਸਿਆਸੀ ਆਗੂਆਂ ਦੇ ਘਰਾਂ ਦੀ ਤਿਜੌਰੀ ਵਿੱਚ ਬੰਦ ਹੋ ਰਹੀ ਹੈ।

Bhagwant Mann and Arvind KejriwalBhagwant Mann and Arvind Kejriwal

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਆਮਦਨ ਵਧਾਉਣ ਲਈ ਜ਼ਰੂਰੀ ਹੈ ਕਿ ਆਮਦਨ ਦੇ ਸਾਧਨਾਂ ਨੂੰ ਬਾਦਲਾਂ, ਕਾਂਗਰਸੀਆਂ ਅਤੇ ਭਾਜਪਾਈਆਂ ਤੋਂ ਆਜ਼ਾਦ ਕਰਾਇਆ ਜਾਵੇ। ਜਿਸ ਦੇ ਲਈ ਪੰਜਾਬ ਦੀ ਸਰਕਾਰ ਬਦਲਣੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ 20 ਫਰਵਰੀ ਨੂੰ ਪੰਜਾਬ ਦੀ ਸਰਕਾਰ ਬਦਲਣ ਦਾ ਸੁਨਿਹਰਾ ਮੌਕਾ ਹੈ। ਇਸ ਲਈ ਸਾਰੇ ਵੋਟਰ ਆਪਣੀ ਕੀਮਤੀ ਵੋਟ 'ਝਾੜੂ' ਦੇ ਨਿਸ਼ਾਨ 'ਤੇ ਪਾਉਣ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਪੰਜਾਬ ਵਿੱਚ ਇੱਕ ਇਮਾਨਦਾਰ ਅਤੇ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement