ਸੁਰੱਖਿਆ ਸਬੰਧੀ PM ਦੇ ਬਿਆਨ ’ਤੇ Dy CM ਰੰਧਾਵਾ ਦਾ ਜਵਾਬ, 'ਪੰਜਾਬ ਖਿਲਾਫ਼ ਜ਼ਹਿਰ ਉਗਲਣਾ ਬੰਦ ਕਰੋ'
Published : Feb 15, 2022, 1:08 pm IST
Updated : Feb 15, 2022, 1:08 pm IST
SHARE ARTICLE
Sukhjinder Singh Randhawa and PM Modi
Sukhjinder Singh Randhawa and PM Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਲੰਧਰ ਫੇਰੀ ਦੌਰਾਨ ਸੁਰੱਖਿਆ ਨੂੰ ਲੈ ਕੇ ਦਿੱਤੇ ਬਿਆਨ ਦਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਜਵਾਬ ਦਿੱਤਾ ਹੈ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਲੰਧਰ ਫੇਰੀ ਦੌਰਾਨ ਸੁਰੱਖਿਆ ਨੂੰ ਲੈ ਕੇ ਦਿੱਤੇ ਬਿਆਨ ਦਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਜਵਾਬ ਦਿੱਤਾ ਹੈ। ਉਹਨਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਦੀ ਵਾਗਡੋਰ ਚੋਣ ਕਮਿਸ਼ਨ ਦੇ ਹੱਥਾਂ ਵਿਚ ਹੈ ਨਾ ਕਿ ਕਾਂਗਰਸ ਪਾਰਟੀ ਦੇ ਹੱਥਾਂ ਵਿਚ। ਇਸ ਲਈ ਪ੍ਰਧਾਨ ਮੰਤਰੀ ਨੂੰ ਪੰਜਾਬ ਵਿਰੁੱਧ ਜ਼ਹਿਰ ਉਗਲਣਾ ਬੰਦ ਕਰਨਾ ਚਾਹੀਦਾ ਹੈ।

Sukhjinder Singh RandhawaSukhjinder Singh Randhawa

ਦਰਅਸਲ ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਜਲੰਧਰ ਰੈਲੀ 'ਚ ਕਿਹਾ ਸੀ ਕਿ ਉਹ ਦੇਵੀ ਤਾਲਾਬ ਮੰਦਰ 'ਚ ਜਾਣਾ ਚਾਹੁੰਦੇ ਹਨ ਅਤੇ ਮਾਂ ਤ੍ਰਿਪੁਰਮਾਲਿਨੀ ਦੇ ਦਰਸ਼ਨ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹੱਥ ਖੜ੍ਹੇ ਕਰ ਦਿੱਤੇ ਕਿ ਅਸੀਂ ਸੁਰੱਖਿਆ ਨਹੀਂ ਦੇ ਸਕਦੇ। ਪ੍ਰਧਾਨ ਮੰਤਰੀ ਨੇ ਹੱਸਦਿਆਂ ਕਿਹਾ ਕਿ ਇਹ ਪੰਜਾਬ ਦਾ ਹਾਲ ਹੈ। ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਚੁੱਕੇ ਸਨ।

TweetTweet

ਸੁਖਜਿੰਦਰ ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ, “ਮੋਦੀ ਜੀ ਪੰਜਾਬ ਖਿਲਾਫ਼ ਜ਼ਹਿਰ ਉਗਲਣਾ ਬੰਦ ਕਰੋ। ਖੇਤੀ ਵਿਰੋਧੀ ਕਾਨੂੰਨਾਂ ਕਾਰਨ ਪਹਿਲਾਂ ਹੀ 700 ਕਿਸਾਨਾਂ ਨੇ ਆਪਣੀਆਂ ਜਾਨਾਂ ਦਿੱਤੀਆਂ ਜਿਸ ਲਈ ਪੰਜਾਬੀ ਤੁਹਾਨੂੰ ਕਦੇ ਮੁਆਫ਼ ਨਹੀਂ ਕਰਨਗੇ”।

PM ModiPM Modi

ਉਪ ਮੁੱਖ ਮੰਤਰੀ ਨੇ ਅੱਗੇ ਲਿਖਿਆ, “ਸ਼ਾਇਦ ਮੋਦੀ ਜੀ ਨੂੰ ਇਹ ਦੱਸਣ ਦੀ ਲੋੜ ਹੈ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੈ, ਇਸ ਲਈ ਪੰਜਾਬ ਦੀ ਵਾਗਡੋਰ ਚੋਣ ਕਮਿਸ਼ਨ ਦੇ ਹੱਥਾਂ ਵਿਚ ਹੈ ਨਾ ਕਿ ਪੰਜਾਬ ਕਾਂਗਰਸ ਪਾਰਟੀ ਦੇ ਹੱਥਾਂ ਵਿਚ। ਨਰਿੰਦਰ ਮੋਦੀ ਜੀ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੇ ਬਹਾਨੇ ਲੱਭਦੇ ਰਹਿੰਦੇ ਹਨ। ਇਹ ਕੋਈ ਨਵੀਂ ਗੱਲ ਨਹੀਂ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement