ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਬਣੇ ਰਹਿਣਗੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ
Published : Feb 15, 2023, 12:38 pm IST
Updated : Feb 15, 2023, 12:38 pm IST
SHARE ARTICLE
photo
photo

ਪੰਜਾਬ ਸਰਕਾਰ ਨੇ ਆਪਣਾ ਫੈਸਲਾ ਲਿਆ ਵਾਪਸ

 

ਮੁਹਾਲੀ- ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਯੂ-ਟਰਨ ਲਿਆ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਦੌਰਾਨ ਸਰਕਾਰ ਨੇ ਫੈਸਲਾ ਵਾਪਸ ਲੈਣ ਦੀ ਗੱਲ ਕਹੀ।

ਇਸ ਦੇ ਨਾਲ ਹੁਣ ਮਨੀਸ਼ਾ ਗੁਲਾਟੀ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲੇਗੀ। ਜਦੋਂ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ। ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ 'ਤੇ ਅੱਜ ਸੁਣਵਾਈ ਹੋਈ।

ਇਸ ਤੋਂ ਪਹਿਲਾਂ ਹਾਈ ਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਪਿਛਲੇ ਮੰਗਲਵਾਰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ। ਹਾਈਕੋਰਟ ਨੇ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ 'ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ।

ਮਹੱਤਵਪੂਰਨ ਗੱਲ ਇਹ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿੱਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ 'ਚ ਫਿਲਹਾਲ 6 ਮਹੀਨੇ ਬਾਕੀ ਸਨ।
 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement