ਮੁੱਖ ਮੰਤਰੀ ਨੇ ਪੰਜਾਬ ਦੇ ਤਿੰਨ ਹੋਰ ਟੋਲ ਪਲਾਜ਼ੇ ਕਰਵਾਏ ਬੰਦ, ਲੋਕਾਂ ਦੇ ਰੋਜ਼ਾਨਾ ਬਚਣਗੇ 10.52 ਲੱਖ ਰੁਪਏ
Published : Feb 15, 2023, 3:24 pm IST
Updated : Feb 15, 2023, 3:27 pm IST
SHARE ARTICLE
Chief Minister shut down three more toll plazas of Punjab
Chief Minister shut down three more toll plazas of Punjab

ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ (ਹੁਸ਼ਿਆਪੁਰ) ਟੋਲ ਪਲਾਜ਼ੇ ਬੰਦ

 

ਹੁਸ਼ਿਆਰਪੁਰ: ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ ਟੋਲ ਕੰਪਨੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕੀਤਾ। ਇੱਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ (ਹੁਸ਼ਿਆਪੁਰ) ਟੋਲ ਪਲਾਜ਼ੇ ਬੰਦ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿੰਨੋ ਟੋਲ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 10.52 ਲੱਖ ਰੁਪਏ ਬਚਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਮਝੌਤੇ ਮੁਤਾਬਕ ਇਹ ਟੋਲ 10 ਸਾਲ ਪਹਿਲਾਂ ਬੰਦ ਹੋਣ ਚਾਹੀਦੇ ਸਨ ਪਰ ਮੌਕੇ ਦੀਆਂ ਸਰਕਾਰਾਂ ਨੇ ਟੋਲ ਕੰਪਨੀ ਉਤੇ ਮਿਹਰਬਾਨ ਹੁੰਦਿਆਂ ਉਲਟਾ ਕੰਪਨੀ ਦੇ ਖਜ਼ਾਨੇ ਭਰਨ ਵਿਚ ਪੂਰੀ ਮਦਦ ਕੀਤੀ।

Chief Minister shut down three more toll plazas of PunjabChief Minister shut down three more toll plazas of Punjab

ਇਹ ਵੀ ਪੜ੍ਹੋ : ਸਿਰਫ ਇਕ ਵਿਚਾਰਧਾਰਾ ਜਾਂ ਇਕ ਵਿਅਕਤੀ ਦੇਸ਼ ਨੂੰ ਬਣਾ ਜਾਂ ਵਿਗਾੜ ਨਹੀਂ ਸਕਦਾ : ਮੋਹਨ ਭਾਗਵਤ

ਮੁੱਖ ਮੰਤਰੀ ਨੇ ਕਿਹਾ, “ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਾਡੇ ਸਿਆਸਤਦਾਨਾਂ ਨੇ ਆਪਣੇ ਹੀ ਲੋਕਾਂ ਨਾਲ ਵਫਾ ਨਹੀਂ ਕਮਾਈ। ਪਿਛਲੇ ਸਮੇਂ ਵਿਚ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਨੇ ਆਪਣੇ ਲੋਕਾਂ ਦੇ ਹਿੱਤ ਸੋਚਣ ਦੀ ਬਜਾਏ ਸੂਬੇ ਦੇ ਖਜ਼ਾਨੇ ਦੋਵੇਂ ਹੱਥੀ ਲੁਟਾਏ। ਇਸ ਦੀ ਸਪੱਸ਼ਟ ਮਿਸਾਲ ਇਸ ਪ੍ਰਾਜੈਕਟ ਤੋਂ ਮਿਲਦੀ ਹੈ ਕਿ ਕਿਵੇਂ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜੋ ਸਮਝੌਤੇ ਕਰਨ ਮੌਕੇ ਕਾਂਗਰਸ ਸਰਕਾਰ ਵਿਚ ਲੋਕ ਨਿਰਮਾਣ ਮੰਤਰੀ ਸਨ ਅਤੇ ਅਕਾਲੀ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅੰਦਰਖਾਤੇ ਕੰਪਨੀ ਨਾਲ ਮਿਲੀਭੁਗਤ ਕਰਕੇ ਲੋਕਾਂ ਦੀਆਂ ਜੇਬਾਂ ਉਤੇ ਡਾਕਾ ਮਰਵਾਉਂਦੇ ਰਹੇ। ‘ਰਾਜ ਨਹੀਂ ਸੇਵਾ’ ਦਾ ਢਿੰਡੋਰਾ ਪਿੱਟਣ ਵਾਲੇ ਕੰਪਨੀ ਦੀ ਸੇਵਾ ਵਿਚ ਲੱਗੇ ਰਹੇ। ਇਨ੍ਹਾਂ ਨੇਤਾਵਾਂ ਨੂੰ ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਨਾਲ ਧ੍ਰੋਹ ਕਿਉਂ ਕਮਾਇਆ। ”

Chief Minister shut down three more toll plazas of PunjabChief Minister shut down three more toll plazas of Punjab

ਇਹ ਵੀ ਪੜ੍ਹੋ : ਭਾਜਪਾ ਵਿਚ ਸ਼ਾਮਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ 2 ਸਾਬਕਾ ਵਿਧਾਇਕ

ਇਸ ਪ੍ਰਾਜੈਕਟ ਦੇ ਪਿਛੋਕੜ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ 123.64 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਤਹਿਤ ਰੋਹਨ ਰਾਜਦੀਪ ਟੋਲਵੇਅਜ਼ ਕੰਪਨੀ ਨੇ 104.96 ਕਿਲੋਮੀਟਰ ਸੜਕ ਬਣਾਉਣੀ ਸੀ ਅਤੇ ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ 6 ਦਸੰਬਰ, 2005 ਵਿਚ ਸਮਝੌਤਾ ਹੋਇਆ ਤੇ ਉਸ ਵੇਲੇ ਪ੍ਰਤਾਪ ਸਿੰਘ ਬਾਜਵਾ ਲੋਕ ਨਿਰਮਾਣ ਮੰਤਰੀ ਸਨ। ਉਸ ਮੌਕੇ ਕੈਪਟਨ ਸਰਕਾਰ ਨੇ ਕੰਪਨੀ ਉਤੇ ਮਿਹਰਬਾਨ ਹੁੰਦਿਆਂ 104.96 ਕਰੋੜ ਰੁਪਏ ਦੇ ਕੁੱਲ ਪ੍ਰਾਜੈਕਟ ਵਿੱਚੋਂ 49.45 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਸੀ। ਕੰਪਨੀ ਨੇ ਸਾਲ 2007 ਵਿਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ 6 ਮਾਰਚ, 2007 ਨੂੰ ਇਹ ਤਿੰਨੇ ਟੋਲ ਚਾਲੂ ਕਰ ਦਿੱਤੇ ਸਨ।

Chief Minister shut down three more toll plazas of PunjabChief Minister shut down three more toll plazas of Punjab

ਇਹ ਵੀ ਪੜ੍ਹੋ :  ਮੀਡੀਆ ਦੀ ਆਜ਼ਾਦੀ 'ਤੇ ਹਮਲਾ ਜਨਤਾ ਦੀ ਆਵਾਜ਼ ਦਬਾਉਣ ਦੇ ਬਰਾਬਰ : ਅਰਵਿੰਦ ਕੇਜਰੀਵਾਲ

ਸਮਝੌਤੇ ਤਹਿਤ ਕੰਪਨੀ ਨੇ 5 ਮਾਰਚ, 2013 ਤੱਕ ਸੜਕ ਉਤੇ ਲੁੱਕ ਪਾਉਣ ਦਾ ਕੰਮ ਪੂਰਾ ਕਰਨਾ ਸੀ ਪਰ ਇਹ ਕੰਮ 30 ਅਪ੍ਰੈਲ, 2015 ਨੂੰ ਪੂਰਾ ਕੀਤਾ ਗਿਆ ਜੋ 786 ਦਿਨ ਲੇਟ ਸੀ। ਇਸ ਦੇਰੀ ਲਈ ਕੰਪਨੀ ਉਤੇ 24.30 ਕਰੋੜ ਜੁਰਮਾਨਾ ਅਤੇ 37.30 ਕਰੋੜ ਰੁਪਏ ਵਿਆਜ ਸਮੇਤ ਕੁੱਲ 61.60 ਕਰੋੜ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਜਾ ਸਕਦਾ ਸੀ ਪਰ ਉਸ ਮੌਕੇ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਜੁਰਮਾਨਾ ਵਸੂਲਣ ਦੀ ਬਜਾਏ ਮੁਆਫ ਕਰ ਦਿੱਤਾ ਜੋ ਪੰਜਾਬ ਦੇ ਲੋਕਾਂ ਨੂੰ ਸ਼ਰੇਆਮ ਧੋਖਾ ਦੇਣ ਵਾਲਾ ਕਦਮ ਸੀ। ਦੂਜੀ ਵਾਰ ਲੁੱਕ ਪਾਉਣ ਦਾ ਕੰਮ 5 ਮਾਰਚ, 2018 ਨੂੰ ਪੂਰਾ ਹੋਣਾ ਸੀ ਜੋ 979 ਦਿਨਾਂ ਦੀ ਦੇਰੀ ਨਾਲ 9 ਨਵੰਬਰ, 2020 ਨੂੰ ਪੂਰਾ ਹੋਇਆ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਦੇਰੀ ਲਈ ਨੋਟਿਸ ਤੱਕ ਵੀ ਜਾਰੀ ਨਾ ਕੀਤਾ। ਇਸ ਤੋਂ ਬਾਅਦ ਤੀਜੀ ਵਾਰ ਲੁੱਕ ਪਾਉਣ ਦਾ ਕੰਮ ਜਨਵਰੀ, 2023 ਤੱਕ ਪੂਰਾ ਹੋਣਾ ਸੀ ਪਰ ਉਹ ਵੀ ਸਿਰੇ ਨਾਲ ਚੜਿਆ। ਮੁੱਖ ਮੰਤਰੀ ਨੇ ਦੱਸਿਆ ਕਿ ਟੋਲ ਕੰਪਨੀ ਨੇ ਸਾਡੀ ਸਰਕਾਰ ਪਾਸੋਂ ਕੋਵਿਡ ਦੇ ਸਮੇਂ ਦੇ 101 ਦਿਨ ਅਤੇ ਕਿਸਾਨ ਅੰਦੋਲਨ ਦੀ ਆੜ ਵਿਚ 432 ਦਿਨਾਂ ਦਾ ਹਵਾਲਾ ਦਿੰਦੇ ਹੋਏ 533 ਦਿਨਾਂ ਦੀ ਮੋਹਲਤ ਮੰਗੀ ਸੀ ਤੇ ਅਸੀਂ ਇਸ ਮੰਗ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ।

Chief Minister shut down three more toll plazas of PunjabChief Minister shut down three more toll plazas of Punjab

ਇਹ ਵੀ ਪੜ੍ਹੋ : BBC ਦੇ ਦਿੱਲੀ ਅਤੇ ਮੁੰਬਈ ਦਫ਼ਤਰ ’ਚ ਆਮਦਨ ਕਰ ਵਿਭਾਗ ਦਾ 'ਸਰਵੇ ਆਪ੍ਰੇਸ਼ਨ' ਦੂਜੇ ਦਿਨ ਵੀ ਜਾਰੀ 

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਤਿੰਨ ਟੋਲ 21 ਸਤੰਬਰ, 2013 ਤੱਕ ਬੰਦ ਹੋ ਜਾਣੇ ਚਾਹੀਦੇ ਸਨ ਪਰ ਅਕਾਲੀ ਸਰਕਾਰ ਨੇ ਬੰਦ ਨਹੀਂ ਕੀਤੇ। ਇਸ ਤੋਂ 21 ਸਤੰਬਰ, 2018 ਨੂੰ ਫੇਰ ਬੰਦ ਕੀਤੇ ਜਾ ਸਕਦੇ ਸਨ ਪਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਦੇ ਹਿੱਤਾਂ ਦੇ ਉਲਟ ਜਾਂਦੇ ਹੋਏ ਕੰਪਨੀ ਨੂੰ ਟੋਲ ਚਾਲੂ ਰੱਖਣ ਦੀ ਖੁੱਲ੍ਹ ਦਿੱਤੀ। ਜੇਕਰ ਅੱਜ ਵੀ ਅਕਾਲੀਆਂ ਜਾਂ ਕਾਂਗਰਸ ਦੀ ਸਰਕਾਰ ਹੁੰਦੀ ਤਾਂ ਏਹ ਟੋਲ ਕਦੇ ਵੀ ਬੰਦ ਨਾ ਹੁੰਦੇ।  ਵਿਰੋਧੀ ਪਾਰਟੀਆਂ ਦੀ ਨਿੱਜੀ ਮੁਫਾਦਾਂ ਦੀ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨਾਲ ਕੰਪਨੀ ਦੀ ਸਾਂਝ ਏਨੀ ਗੂੜੀ ਸੀ ਕਿ ਸਮਝੌਤੇ ਦੇ ਕਲਾਜ਼ ਵਿਚ ਸਪੱਸ਼ਟ ਦਰਜ ਕਰ ਦਿੱਤਾ ਗਿਆ ਉਲੰਘਣਾ ਹੋਣ ਦੀ ਸੂਰਤ ਵਿਚ ਕੰਪਨੀ ਨੂੰ 6.12 ਕਰੋੜ ਰੁਪਏ ਤੋਂ ਵੱਧ ਜੁਰਮਾਨਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਉਲੰਘਣਾ ਕਰਨ ਲਈ ਕੰਪਨੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਮਝੌਤੇ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਲਈ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਜਾਵੇਗਾ।  ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement