ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ: ਤਰਨਤਾਰਨ ਤੋਂ 1 ਕਿਲੋ ਹੈਰੋਇਨ ਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ

By : KOMALJEET

Published : Feb 15, 2023, 7:48 pm IST
Updated : Feb 15, 2023, 7:48 pm IST
SHARE ARTICLE
Drug money recovered by punjab police
Drug money recovered by punjab police

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਭਗੌੜੇ ਸਾਥੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮ ਵੱਲੋਂ ਛਾਪੇਮਾਰੀ ਸ਼ੁਰੂ

ਚੰਡੀਗੜ੍ਹ/ਤਰਨ ਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ(ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ : ਭੂਚਾਲ ਪ੍ਰਭਾਵਿਤ ਤੁਰਕੀ ਦੀ ਮਦਦ ਲਈ ਅੱਗੇ ਆਈ ਯੂਨਾਈਟਿਡ ਸਿੱਖਜ਼ 

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸੂਬੇ ਭਰ 'ਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੈਪਾਲ ਸਿੰਘ ਉਰਫ਼ ਗੁਮਟਾ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਉਸ ਦੇ ਸਾਥੀ ਹਰਮਨਦੀਪ ਸਿੰਘ ਉਰਫ਼ ਹਰਮਨ ਵਾਸੀ ਪਿੰਡ ਗੁਲਾਲੀਪੁਰ, ਤਰਨਤਾਰਨ ਜੋ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ, ਨੂੰ ਵੀ ਨਾਮਜ਼ਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖ਼ੁਫ਼ੀਆ ਸੂਚਨਾ ਜਿਸ ਵਿੱਚ ਪਤਾ ਲੱਗਾ ਕਿ ਜੈਪਾਲ ਗੁਮਟਾ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਤੁਰੰਤ ਨਾਕਾ ਲਗਾ ਕੇ ਜੈਪਾਲ ਗੁਮਟਾ ਨੂੰ ਉਸਦੀ ਐਸਯੂਵੀ ਮਹਿੰਦਰਾ ਸਕਾਰਪੀਓ (ਬਿਨਾਂ ਨੰਬਰ ਪਲੇਟ), ਜਿਸ ਵਿੱਚ ਉਹ ਜਾ ਰਿਹਾ ਸੀ, ‘ਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਉਸ ਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : 2021-22 ਵਿੱਚ ਭਾਜਪਾ ਨੂੰ ਮਿਲਿਆ ਸਭ ਤੋਂ ਵੱਧ 614 ਕਰੋੜ ਰੁਪਏ ਚੰਦਾ : ਏ.ਡੀ.ਆਰ ਰਿਪੋਰਟ

ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲੀਸ (ਐਸਐਸਪੀ) ਗੁਰਮੀਤ ਚੌਹਾਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਫਰਾਰ ਮੁਲਜ਼ਮ ਹਰਮਨਦੀਪ ਉਰਫ਼ ਹਰਮਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਐਫ.ਆਈ.ਆਰ. 21 ਮਿਤੀ 14.02.2023 ਨੂੰ ਥਾਣਾ ਸਿਟੀ ਪੱਟੀ, ਤਰਨਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25, 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀਆਂ 409 ਟੀਮਾਂ ਜਿਸ ਵਿੱਚ ਸੂਬੇ ਭਰ ਦੇ 2863 ਪੁਲਿਸ ਮੁਲਾਜ਼ਮ ਸ਼ਾਮਿਲ ਸਨ, ਵੱਲੋਂ ਮੰਗਲਵਾਰ ਨੂੰ ਦਿਨ ਭਰ ਚੱਲੀ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement