ਪੰਜਾਬ ਸਰਕਾਰ ਛੋਟੇ ਸ਼ਹਿਰਾਂ ਵਿੱਚ ਨਵੇਂ ਅਰਬਨ ਅਸਟੇਟ ਵਿਕਸਤ ਕਰਨ ਬਾਰੇ ਕਰ ਰਹੀ ਹੈ ਵਿਚਾਰ
Published : Feb 15, 2023, 7:41 pm IST
Updated : Feb 15, 2023, 7:41 pm IST
SHARE ARTICLE
photo
photo

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਛੋਟੇ ਸ਼ਹਿਰਾਂ ਵਿੱਚ ਜ਼ਮੀਨ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼

 

ਚੰਡੀਗੜ੍ਹ : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਛੋਟੇ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟ ਵਿਕਸਤ ਕਰਨ ਲਈ ਜ਼ਮੀਨਾਂ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮਨਜ਼ੂਰਸ਼ੁਦਾ ਕਾਲੋਨੀਆਂ ਵਿੱਚ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਜਾਇਜ਼ਾ ਲੈਣ ਵਾਸਤੇ ਟੀਮਾਂ ਭੇਜਣ ਲਈ ਵੀ ਕਿਹਾ।

ਅਮਨ ਅਰੋੜਾ ਨੇ ਪੁੱਡਾ ਭਵਨ ਵਿਖੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ), ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਅਤੇ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਦੇ ਪ੍ਰਗਤੀ ਅਧੀਨ ਵਿਕਾਸ ਪ੍ਰਾਜੈਕਟਾਂ ਅਤੇ ਹੋਰ ਮਹੱਤਵਪੂਰਨ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਅਤੇ ਅਣਅਧਿਕਾਰਤ ਉਸਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਰਿਹਾਇਸ਼ੀ, ਉਦਯੋਗਿਕ ਅਤੇ ਵਪਾਰਕ ਵਿਕਾਸ ਯਕੀਨੀ ਬਣਾਉਣਾ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜ ਕਰਵਾਉਣ ਲਈ ਰੈਜ਼ੀਡੈਂਟਜ਼ ਵੈੱਲਫੇਅਰ ਐਸੋਸੀਏਸ਼ਨਾਂ (ਆਰ.ਡਬਲਿਊ.ਏਜ਼) ਨਾਲ ਮੀਟਿੰਗਾਂ ਕਰਨ ਤਾਂ ਜੋ ਮਨਜ਼ੂਰਸ਼ੁਦਾ ਕਾਲੋਨੀਆਂ ਦੇ ਵਸਨੀਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਅਪਨੀਤ ਰਿਆਤ ਨਾਲ ਗਲਾਡਾ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਮੁੱਖ ਪ੍ਰਸ਼ਾਸਕ ਗਲਾਡਾ ਅਮਰਪ੍ਰੀਤ ਕੌਰ ਸੰਧੂ ਨੂੰ ਸਾਰੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਨੇ ਦੁੱਗਰੀ ਅਰਬਨ ਅਸਟੇਟ ਨੇੜੇ 200 ਫੁੱਟ ਚੌੜੀ ਸੜਕ, ਜੋ ਲੁਧਿਆਣਾ ਸ਼ਹਿਰ ਨੂੰ ਮੁੱਖ ਸੰਪਰਕ ਪ੍ਰਦਾਨ ਕਰਦੀ ਹੈ, ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਮੁੱਖ ਪ੍ਰਸ਼ਾਸਕ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਨੇ ਦੁੱਗਰੀ ਅਰਬਨ ਅਸਟੇਟ ਨੇੜੇ 200 ਫੁੱਟ ਚੌੜੀ ਸੜਕ ਦੇ ਨਿਰਮਾਣ ਲਈ ਪਹਿਲਾਂ ਹੀ ਟੈਂਡਰ ਜਾਰੀ ਕਰ ਦਿੱਤੇ ਹਨ ਅਤੇ ਇਸ ਮਾਰਗ 'ਤੇ ਸ਼ਹਿਰ ਦੀ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਧੂਰੀ ਲਾਈਨ 'ਤੇ ਆਰ.ਓ.ਬੀ. ਦੀ ਉਸਾਰੀ ਲਈ ਡਿਜ਼ਾਈਨ ਵੀ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਲਾਡਾ ਵੱਲੋਂ ਸੈਕਟਰ-32 ਵਿੱਚ ਕਮਿਊਨਿਟੀ ਕਲੱਬ ਅਤੇ ਸੈਕਟਰ-32-ਏ ਵਿੱਚ ਸਿਹਤ ਕੇਂਦਰ ਦਾ ਨਿਰਮਾਣ ਇਸ ਜੂਨ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਮੁੱਖ ਪ੍ਰਸ਼ਾਸਕ ਪੀ.ਡੀ.ਏ. ਅਤੇ ਬੀ.ਡੀ.ਏ. ਗੌਤਮ ਜੈਨ ਨੇ ਕੈਬਨਿਟ ਮੰਤਰੀ ਨੂੰ ਵਿਕਾਸ ਅਥਾਰਟੀਆਂ ਦੀ ਵਿੱਤੀ ਸਥਿਤੀ ਬਾਰੇ ਜਾਣੂੰ ਕਰਵਾਇਆ ਅਤੇ ਮਾਲੀਆ ਵਧਾਉਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਵੇਰਵੇ ਵੀ ਸਾਂਝੇ ਕਰਨ ਦੇ ਨਾਲ ਨਾਲ ਜਾਇਦਾਦਾਂ ਦੀਆਂ ਆਗਾਮੀ ਨਿਲਾਮੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰੈਗੂਲਰਾਈਜ਼ੇਸ਼ਨ ਲਈ ਆਏ ਕੇਸਾਂ ਦੀ ਸਥਿਤੀ ਅਤੇ ਇਨ੍ਹਾਂ ਦੋਵੇਂ ਵਿਕਾਸ ਅਥਾਰਟੀਆਂ ਦੀ ਨਵੇਂ ਪ੍ਰਾਜੈਕਟਾਂ ਸਬੰਧੀ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ।

Tags: aman arora

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement