Farmers Protest: ਹਰਿਆਣਾ ਪੁਲਿਸ ਵਲੋਂ ਕਿਸਾਨਾਂ 'ਤੇ ਦਾਗੇ ਜਾ ਰਹੇ ਅਮਰੀਕਾ ਵਿਚ ਬਣੇ ਗੋਲੇ, ਆਵਾਜ਼ ਨਾਲ ਬੋਲਾ ਹੋ ਸਕਦਾ ਹੈ ਇਨਸਾਨ
Published : Feb 15, 2024, 7:58 pm IST
Updated : Feb 15, 2024, 7:59 pm IST
SHARE ARTICLE
Advocate Uday Pratap Singh
Advocate Uday Pratap Singh

ਪਟੀਸ਼ਨਕਰਤਾ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਅਦਾਲਤ ਸਾਹਮਣੇ ਰੱਖੇ ਅਹਿਮ ਤੱਥ

Farmers Protest: ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਨੂੰ ਰੋਕਣ ਲਈ ਹਰਿਆਣਾ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਅਹਿਮ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਸਾਹਮਣੇ ਕਈ ਅਹਿਮ ਤੱਥ ਪੇਸ਼ ਕੀਤੇ ਗਏ।

ਪਟੀਸ਼ਨਕਰਤਾ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਦਸਿਆ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਮੀਟਿੰਗ ਦੀ ਗੱਲ ਕਹੀ ਜਾ ਰਹੀ ਹੈ ਅਤੇ ਦੂਜੇ ਪਾਸੇ ਹਰਿਆਣਾ ਸਰਕਾਰ ਅਪਣੇ ਮੌਲਿਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਤੇ ਬਹੁਤ ਜ਼ਿਆਦਾ ਅਤੇ ਬੇਲੋੜੀ ਤਾਕਤ ਦੀ ਵਰਤੋਂ ਕਰ ਰਹੀ ਹੈ।

ਉਦੈ ਪ੍ਰਤਾਪ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਉਤੇ ਸਾਊਂਡ ਕੈਨਨ ਦੀ ਵਰਤੋਂ ਕੀਤੀ ਹੈ, ਜੋ ਕਿ ਅਮਰੀਕੀ ਮਿਲਟਰੀ ਵਲੋਂ ਦੁਸ਼ਮਣਾਂ ਉਤੇ ਹਮਲਾ ਕਰਨ ਲਈ ਬਣਾਇਆ ਗਿਆ ਇਕ ਹਥਿਆਰ ਹੈ। ਉਨ੍ਹਾਂ ਦਸਿਆ ਕਿ ਇਸ ਯੰਤਰ ਵਲੋਂ ਜਲਣ ਅਤੇ ਅਸਹਿ ਸ਼ੋਰ ਪੈਦਾ ਕੀਤਾ ਜਾਂਦਾ ਹੈ, ਜਿਸ ਕਾਰਨ ਇਨਸਾਨ ਬੋਲਾ ਹੋ ਸਕਦਾ ਹੈ। ਇਸ ਦੇ ਲਈ ਉਨ੍ਹਾਂ ਨੇ ਇਕ ਰੀਪੋਰਟ ਦਾ ਹਵਾਲਾ ਦਿਤਾ। ਉਨ੍ਹਾਂ ਦਸਿਆ ਕਿ ਇਕ ਪੱਤਰਕਾਰ ਦੇ ਸਿਰ ਉਤੇ ਵੀ ਗੋਲੇ ਕਾਰਨ ਹਮਲਾ ਹੋਇਆ ਹੈ, ਜਿਸ ਦੀ ਰੀਪੋਰਟ ਅਦਾਲਤ ਵਿਚ ਰੱਖੀ ਗਈ।

ਇਸ ਦੇ ਨਾਲ ਹੀ ਸੀ.ਬੀ.ਐਸ.ਈ. ਦੀਆਂ ਪ੍ਰੀਖਿਆਵਾਂ ਵਿਚਾਲੇ ਇੰਟਰਨੈੱਟ ਬੰਦ ਕੀਤੇ ਜਾਣ ਦਾ ਮਾਮਲਾ ਵੀ ਅਦਾਲਤ ਸਾਹਮਣੇ ਰੱਖਿਆ ਹੈ। ਕੇਂਦਰ ਸਰਕਾਰ ਵਲੋਂ ਅਦਾਲਤ ਵਿਚ ਪੇਸ਼ ਹੋਏ  ਵਕੀਲ ਸੱਤਿਆਪਾਲ ਜੈਨ ਨੇ ਦਸਿਆ ਕਿ ਉਨ੍ਹਾਂ ਨੇ ਭਾਰਤ ਸਰਕਾਰ ਵਲੋਂ ਜਾਣਕਾਰੀ ਦਿਤੀ ਕਿ ਸਰਕਾਰ ਮਾਮਲੇ ਦੇ ਹੱਲ਼ ਲਈ ਹਰੇਕ ਧਿਰ ਨਾਲ ਗੱਲਬਾਤ ਲਈ ਤਿਆਰ ਹੈ। ਸਰਕਾਰ ਦੀ ਇਹੀ ਕੋਸ਼ਿਸ਼ ਹੈ ਕਿ ਗੱਲਬਾਤ ਨਾਲ ਮਸਲਾ ਹੱਲ ਹੋਵੇ, ਇਸੇ ਸੰਦਰਭ ਵਿਚ ਅਧਿਕਾਰੀਆਂ ਨੇ ਰਾਜਪੁਰਾ ਵਿਚ ਕਿਸਾਨ ਆਗੂਆਂ ਨਾਲ ਗੱਲਬਾਤ ਵੀ ਕੀਤੀ।

ਉਨ੍ਹਾਂ ਦਸਿਆ ਕਿ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਹੱਦਾਂ ਦੀ ਸਥਿਤੀ ਨੂੰ ਲੈ ਕੇ ਪੂਰੀ ਜਾਣਕਾਰੀ ਅਦਾਲਤ ਨੂੰ ਦਿਤੀ ਹੈ। ਇਸ ਦੇ ਨਾਲ ਹੀ ਇਕ ਪਟੀਸ਼ਨਰ ਨੇ ਸੰਯੁਕਤ ਰਾਸ਼ਟਰ ਨੂੰ ਚਿੱਠੀ ਲਿਖੀ ਹੈ। ਅਦਾਲਤ ਨੇ ਇਸ ਨੂੰ ਅਣਉਚਿਤ ਕਰਾਰ ਦਿੰਦਿਆ ਚਿੱਠੀ ਵਾਪਸ ਲੈਣ ਲਈ ਕਿਹਾ, ਜਿਸ ਮਗਰੋਂ ਚਿੱਠੀ ਵਾਪਸ ਲੈ ਲਈ ਗਈ। ਮਾਮਲੇ ਦੀ ਅਗਲੀ ਸੁਣਵਾਈ ਮੰਗਲਵਾਰ ਨੂੰ ਕੀਤੀ ਜਾਵੇਗੀ।

(For more Punjabi news apart from Farmers Protest Haryana Police is firing shells made in America , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement