Petrol Pumps Closed News: ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਕੱਲ੍ਹ ਬੰਦ ਰਹਿਣਗੇ ਪੈਟਰੋਲ ਪੰਪ

By : GAGANDEEP

Published : Feb 15, 2024, 12:55 pm IST
Updated : Feb 16, 2024, 1:29 pm IST
SHARE ARTICLE
Petrol Pumps will remain closed tomorrow news in punjabi
Petrol Pumps will remain closed tomorrow news in punjabi

Petrol Pumps Closed News: ਕਿਸਾਨਾਂ ਦੇ ਸਮਰਥਨ 'ਚ ਆਈ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ

Petrol Pumps will remain closed tomorrow news in punjabi : ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਆਪਣੀਆਂ ਮੰਗਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਫ਼ੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫ਼ੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।

ਇਹ ਵੀ ਪੜ੍ਹੋ: Nitish Bhardwaj News : ਸੀਰੀਅਲ ਮਹਾਭਾਰਤ ਦੇ ਕ੍ਰਿਸ਼ਨਾ ਨੇ IAS ਪਤਨੀ 'ਤੇ ਲਗਾਇਆ ਦੋਸ਼, ਕਿਹਾ- ਬੇਟੀਆਂ ਨਾਲ ਨਹੀਂ ਦਿੰਦੀ ਮਿਲਣ 

ਪੈਟਰੋਲ ਪੰਪ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਦਸਿਆ ਕਿ ਦੇਸ਼ ਦੀ ਰਾਜਧਾਨੀ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਨੂੰ ਪਾਕਿਸਤਾਨ ਬਾਰਡਰ ਬਣਾਇਆ ਗਿਆ ਹੈ। ਉਨ੍ਹਾਂ 'ਤੇ ਗੋਲੀਬਾਰੀ ਹੋ ਰਹੀ ਹੈ, ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਪਿੱਛੇ ਬੈਠੇ ਕਿਸਾਨਾਂ 'ਤੇ ਡਰੋਨਾਂ ਨਾਲ ਹਮਲੇ ਕੀਤੇ ਜਾ ਰਹੇ ਹਨ। ਇਹ ਨਿੰਦਣਯੋਗ ਹੈ। ਇਨ੍ਹਾਂ ਹਾਲਾਤਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੀ ਹੱਕ ਵਿੱਚ ਆ ਗਈ ਹੈ।

ਇਹ ਵੀ ਪੜ੍ਹੋ: luxury homes increased demand: ਲਗਜ਼ਰੀ ਘਰਾਂ ਦੀ ਵਧੀ ਮੰਗ, 2023 'ਚ ਇਨ੍ਹਾਂ 7 ਸ਼ਹਿਰਾਂ 'ਚ 4 ਕਰੋੜ ਰੁਪਏ ਤੋਂ ਜ਼ਿਆਦਾ ਦੇ ਘਰ ਵੇਚੇ

ਪੈਟਰੋਲ ਪੰਪ ਮਾਲਕ ਅੱਜ ਪੂਰਾ ਦਿਨ ਪੈਟਰੋਲੀਅਮ ਕੰਪਨੀਆਂ ਤੋਂ ਪੈਟਰੋਲ ਨਹੀਂ ਖਰੀਦਣਗੇ। ਪੈਟਰੋਲੀਅਮ ਕੰਪਨੀਆਂ ਨੂੰ ਕੋਈ ਆਦੇਸ਼ ਨਹੀਂ ਦਿੱਤਾ ਜਾਵੇਗਾ। ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ ਅਤੇ ਕਿਸੇ ਵੀ ਵਾਹਨ 'ਚ ਪੈਟਰੋਲ ਨਹੀਂ ਪਾਇਆ ਜਾਵੇਗਾ। ਇਸ ਦੇ ਨਾਲ ਹੀ 22 ਫਰਵਰੀ ਨੂੰ ਪੈਟਰੋਲ ਪੰਪਾਂ ਦੀ ਪੂਰੇ ਦਿਨ ਦੀ ਹੜਤਾਲ ਰੱਖੀ ਜਾਵੇਗੀ। ਇਸ ਦਿਨ ਵੀ ਕਿਸੇ ਵਾਹਨ ਵਿੱਚ ਪੈਟਰੋਲ ਨਹੀਂ ਪਾਇਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਮੇਂ ਦੇ ਨਾਲ ਹਰ ਵਿਅਕਤੀ ਦੀ ਆਮਦਨ ਵਧੀ ਹੈ ਪਰ, ਨਾ ਤਾਂ ਸਰਕਾਰ ਅਤੇ ਨਾ ਹੀ ਪੈਟਰੋਲੀਅਮ ਕੰਪਨੀਆਂ ਨੇ ਡੀਲਰਾਂ ਵੱਲ ਕਦੇ ਧਿਆਨ ਦਿਤਾ ਹੈ। ਅੱਜ ਵੀ ਉਨ੍ਹਾਂ ਦਾ ਕਮਿਸ਼ਨ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇ। 5 ਫੀਸਦੀ ਕਮਿਸ਼ਨ ਜਾਂ ਅਪੂਰਵ ਚੰਦਰ ਕਮੇਟੀ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।

(For more Punjabi news apart from Petrol Pumps will remain closed tomorrow news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement