Patiala News: ਪਤੰਗ ਲੁੱਟਣ ਗਏ ਮਾਸੂਮ ਨੂੰ ਨੋਚ-ਨੋਚ ਖਾ ਗਏ ਕੁੱਤੇ, ਹਸਪਤਾਲ 'ਚ ਤੋੜਿਆ ਦਮ

By : GAGANDEEP

Published : Feb 15, 2024, 8:45 am IST
Updated : Feb 15, 2024, 9:59 am IST
SHARE ARTICLE
The dog bit the innocent Patiala News in punjabi
The dog bit the innocent Patiala News in punjabi

Patiala News: ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

The dog bit the innocent Patiala News in punjabi : ਪਟਿਆਲਾ ਤੋਂ ਦੁਖਦ ਖਬਰ ਸਾਹਮਣੇ ਆਈ ਹੈ। ਇਥੇ ਨੇੜਲੇ ਪਿੰਡ ਬਰਸਟ ਵਿਖੇ ਅਵਾਰਾ ਕੁੱਤਿਆਂ ਨੇ ਇਕ ਬੱਚੇ ਨੂੰ ਬੁਰੀ ਤਰ੍ਹਾਂ ਵੱਢਿਆ ਗਿਆ ਬੱਚੇ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਸ ਨੇ ਦਮ ਤੋੜ ਦਿਤਾ। ਮ੍ਰਿਤਕ ਬੱਚੇ ਦੀ ਪਛਾਣ ਤਰਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਪਿੰਡ ਬਰਸਟ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਤਰਨਪ੍ਰੀਤ ਸਿੰਘ ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ ਤੇ ਉਸ ਦੇ ਪਿਤਾ ਸੰਦੀਪ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਹੈ। 

ਇਹ ਵੀ ਪੜ੍ਹੋ: Kamal Kant Batra Mother Death News: ਕਾਰਗਿਲ ਜੰਗ ਦੇ ਹੀਰੋ ਕੈਪਟਨ ਵਿਕਰਮ ਬੱਤਰਾ ਦੀ ਮਾਂ ਦਾ ਹੋਇਆ ਦਿਹਾਂਤ

ਜਾਣਕਾਰੀ ਅਨੁਸਾਰ, ਬੁੱਧਵਾਰ ਸ਼ਾਮ 4 ਕੁ ਵਜੇ ਦੇ ਕਰੀਬ ਤਰਨਪ੍ਰੀਤ ਸਿੰਘ ਅਤੇ ਇੱਕ ਹੋਰ ਛੋਟਾ ਬੱਚਾ ਪਿੰਡ ਦੇ ਨਾਲ ਲੱਗਦੇ ਖੇਤਾਂ ਵਿਚ ਟੁੱਟਿਆ ਪਤੰਗ ਚੁੱਕਣ ਗਏ ਸਨ ਜਿਨ੍ਹਾਂ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਘੇਰ ਲਿਆ।

ਇਹ ਵੀ ਪੜ੍ਹੋ: Chandigarh News: 2 ਸਾਲਾਂ ਵਿੱਚ 332 ਉਲੰਘਣਾਵਾਂ ਦੇ 151 ਚਲਾਨ ਵਾਲਾ ਐਕਟਿਵਾ ਚਲਾਕ ਗ੍ਰਿਫਤਾਰ 

ਇਨ੍ਹਾਂ ਵਿਚੋਂ ਇੱਕ ਬੱਚਾ ਤਾਂ ਬਚ ਕੇ ਭੱਜ ਗਿਆ ਪ੍ਰੰਤੂ ਤਰਨਪ੍ਰੀਤ ਸਿੰਘ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨਾਲ ਨੋਚ ਲਿਆ ਗਿਆ। ਇਸ ਘਟਨਾ ਨੂੰ ਦੇਖ ਕੇ ਨਾਲ ਦੇ ਖੇਤ 'ਚ ਜਾ ਰਹੇ ਇੱਕ ਵਿਅਕਤੀ ਵੱਲੋਂ ਬੜੀ ਮੁਸ਼ੱਕਤ ਨਾਲ ਕੁੱਤਿਆਂ ਦੇ ਝੁੰਡ ਨੂੰ ਭਜਾਇਆ ਅਤੇ ਬੱਚੇ ਨੂੰ ਚੁੱਕ ਕੇ ਘਰ ਲਿਆਂਦਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੱਚੇ ਦੇ ਪਰਿਵਾਰ ਵੱਲੋਂ ਸਰਕਾਰੀ ਰਾਜਿੰਦਰਾਂ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਹਸਪਤਾਲ ਦੇ ਡਾਕਟਰਾਂ ਵੱਲੋਂ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਪਰਿਵਾਰ ਵਾਲੇ ਬਿਨਾਂ ਕੋਈ ਕਾਰਵਾਈ ਕਰਵਾਏ ਬੱਚੇ ਦੀ ਲਾਸ਼ ਨੂੰ ਵਾਪਸ ਘਰ ਲੈ ਗਏ।

(For more Punjabi news apart from The dog bit the innocent Patiala News in punjabi  stay tuned to Rozana Spokesman)

Tags: patiala news

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement