ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੇ ਸੀਐੱਮ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
Published : Feb 15, 2025, 5:34 pm IST
Updated : Feb 15, 2025, 5:34 pm IST
SHARE ARTICLE
CM Bhagwant Mann, who arrived at Amritsar Airport, gave a big statement.
CM Bhagwant Mann, who arrived at Amritsar Airport, gave a big statement.

ਗੁਰੂ ਨਗਰੀ ਨੂੰ ਹੀ ਕਿਉਂ ਬਣਾਇਆ ਜਾ ਰਿਹਾ 'ਡਿਪੋਰਟੇਸ਼ਨ ਸੈਂਟਰ'

ਅੰਮ੍ਰਿਤਸਰ: ਅੰਮ੍ਰਿਤਸਰ ਏਅਰਪੋਰਟ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਵਿਚੋਂ ਡਿਪੋਰਟ ਹੋ ਕੇ 119 ਵਿਅਕਤੀ ਆ ਰਹੇ ਹਨ ਅਤੇ ਇਸ ਵਿੱਚ 67 ਪੰਜਾਬੀ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਵਿਚੋਂ ਕੱਢੇ ਹੋਏ ਸਾਰੇ ਭਾਰਤੀਆਂ ਲਈ ਖਾਣੇ ਦਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂਨੇ ਕਿਹਾ ਹੈ ਕਿ ਸਾਰੇ ਯਾਤਰੀਆਂ ਨੂੰ ਰੋਟੀ ਖੁਵਾ ਕੇ ਹੀ ਭੇਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਹ ਧਰਤੀ ਉਹ ਹੈ ਜਿੱਥੇ ਹਮੇਸ਼ਾ ਲੰਗਰ ਚੱਲਦੇ ਰਹਿੰਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਮਰੀਕਾ ਦਾ ਜਹਾਜ਼ ਅੰਮ੍ਰਿਤਸਰ ਉਤਾਰਨਾ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਨਗਰੀ ਨੂੰ ਹੀ ਕਿਉਂ ਡਿਪੋਰਟੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਹੀ ਜਹਾਜ਼ ਉਤਾਰਨ ਲਈ ਕਿਉਂ ਚੁਣਿਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਹਾਜ਼ ਕਿਸੇ ਹੋਰ ਸੂਬੇ ਵਿਚ ਵੀ ਉਤਾਰਿਆ ਜਾ ਸਕਦਾ ਸੀ। ਸੀਐੱਮ ਮਾਨ ਨੇ ਕਿਹਾ ਹੈਕਿ ਪਾਕਿਸਤਾਨ ਦਾ ਬਾਰਡਰ ਨੇੜੇ ਹੈ ਇਸ ਲਈ ਇੱਥੇ ਜਹਾਜ਼ ਉਤਾਰਨਾ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ।

ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਨੂੰ ਆਪਣਾ ਜਹਾਜ਼ ਭੇਜ ਕੇ ਭਾਰਤੀਆਂ ਨੂੰ ਲਿਆਉਣਾ ਚਾਹੀਦਾ ਸੀ।

ਇਸ ਮੌਕੇ ਭਗਵੰਤ ਮਾਨ ਨੇ ਅਕਾਲੀ ਦਲ ਉੱਤੇ ਸ਼ਬਦੀ ਵਾਰ ਕੀਤਾ। ਉਨ੍ਹਾਂ ਨੇਕਿਹਾ ਹੈ ਕਿ ਅਕਾਲੀ ਦਲ ਨੇ ਅੰਮ੍ਰਿਤਸਰ ਨਾਲ ਮੱਥਾ ਲਾਇਆ ਸੀ ਹੁਣ ਅਕਾਲੀ ਦਲ ਕੋਲ 25 ਬੰਦੇ ਵੀ ਨਹੀਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਹੁਣ ਕਮੇਟੀ ਬਣਾਉਣ ਲਈ ਵੀ 5 ਮੈਂਬਰ ਹੀ ਚੁਣਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement