
ਥਾਣਾ ਬਾਘਾ ਪੁਰਾਣਾ ਵਿੱਚ ਅਸਲਾ ਐਕਟ ਦੇ ਤਹਿਤ ਕੀਤਾ ਮਾਮਲਾ ਦਰਜ
Punjab News: ਮੋਗਾ ਪੁਲਿਸ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ ਜਦੋਂ ਗੁਪਤ ਸੂਚਨਾ ਦੇ ਅਧਾਰ ਤੇ ਬਾਘਾ ਪੁਰਾਣਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਦੇਸੀ ਪਿਸਟਲ (ਕੱਟਾ) ਅਤੇ ਤਿੰਨ ਜ਼ਿੰਦਾ ਰੌਂਦ ਸਮੇਤ ਕਾਬੂ ਕੀਤਾ ਗਿਆ ਅਤੇ ਥਾਣਾ ਬਾਘਾ ਪੁਰਾਣਾ ਵਿੱਚ ਅਸਲਾ ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲਬੀਰ ਸਿੰਘ ਡੀ ਐਸ ਪੀ ਬਾਘਾ ਪੁਰਾਣਾ ਨੇ ਦੱਸਿਆ ਕਿ ਐਸਐਸਪੀ ਮੋਗਾ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਉੱਪਰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਦੀ ਸੂਚਨਾ 'ਤੇ ਪਿੰਡ ਲਧਾਈਕੇ ਦੇ ਇਕ ਵਿਅਕਤੀ ਅਕਾਸ਼ਦੀਪ ਸਿੰਘ ਵਾਸੀ ਪਿੰਡ ਲਧਾਈਕੇ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 32 ਬੋਰ (ਦੋਸੀ ਕੱਟਾ) ਅਤੇ ਤਿੰਨ ਜ਼ਿੰਦਾ ਰੌਂਦ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵੱਲੋ ਕਾਬੂ ਕੀਤੇ ਵਿਅਕਤੀ ਖਿਲਾਫ਼ ਥਾਣਾ ਬਾਘਾ ਪੁਰਾਣਾ ਵਿੱਚ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਉਨ੍ਹਾ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰ ਕੇ ਉਸ ਦਾ ਦੋ ਦਿਨ ਦਾ ਰਿਮਾਡ ਹਾਸਲ ਕੀਤਾ ਗਿਆ ਹੈ। ਰਿਮਾਡ ਦੌਰਾਨ ਪਤਾ ਲੱਗ ਸਕੇਗਾ ਕਿ ਉਸ ਨੇ ਪਿਸਟਲ ਨੂੰ ਕਿਸ ਤੋਂ ਲਿਆ ਹੈ।