Punjab Weather Update: ਪੰਜਾਬ 'ਚ ਬਦਲਿਆ ਮੌਸਮ ਜਾ ਮਿਜਾਜ਼, ਕਈ ਇਲਾਕਿਆਂ ਵਿਚ ਛਾਏ ਬੱਦਲ
Published : Feb 15, 2025, 8:17 am IST
Updated : Feb 15, 2025, 8:17 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update; 17 ਫ਼ਰਵਰੀ ਤੋਂ ਬਦਲੇਗਾ ਮੌਸਮ

Punjab Weather Update News in punjabi : ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਗਰਮ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 'ਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ।

ਪਰ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ 'ਚ ਵਾਧਾ ਰੁਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 17 ਫ਼ਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ।

ਪਰ 19 ਫ਼ਰਵਰੀ ਤੋਂ ਇਸ ਦਾ ਅਸਰ ਪੰਜਾਬ 'ਤੇ ਪੈਣ ਦੀ ਵੀ ਸੰਭਾਵਨਾ ਹੈ। 19-20 ਫ਼ਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੇਕਰ 19-20 ਫ਼ਰਵਰੀ ਦੀ ਭਵਿੱਖਬਾਣੀ ਮੁਤਾਬਕ ਮੀਂਹ ਪੈਂਦਾ ਹੈ ਤਾਂ ਸੋਕੇ ਨਾਲ ਜੂਝ ਰਹੇ ਪੰਜਾਬ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1 ਜਨਵਰੀ 2025 ਤੋਂ ਲੈ ਕੇ ਕੱਲ੍ਹ ਤੱਕ ਪੰਜਾਬ ਵਿੱਚ 73 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ 'ਚ ਡੇਢ ਮਹੀਨੇ 'ਚ 33 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਸੂਬੇ 'ਚ ਹੁਣ ਤੱਕ ਸਿਰਫ 8.8 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।
 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement