ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੰਮ ਛੇ ਮਹੀਨਿਆਂ ਵਿੱਚ ਕੀਤਾ ਜਾਵੇਗਾ ਮੁਕੰਮਲ
Published : Feb 15, 2025, 10:10 pm IST
Updated : Feb 15, 2025, 10:10 pm IST
SHARE ARTICLE
The work to relieve people from the problem of waterlogging during the rainy season will be completed in six months.
The work to relieve people from the problem of waterlogging during the rainy season will be completed in six months.

ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੰਮ ਛੇ ਮਹੀਨਿਆਂ ਵਿੱਚ ਕੀਤਾ ਜਾਵੇਗਾ ਮੁਕੰਮਲ

ਖਰੜ/ਐਸ.ਏ.ਐਸ. ਨਗਰ: ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਿੱਝਰ ਚੌਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦਾ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਭਰੋਸਾ ਦੇਣ ਨਾਲ ਸ਼ੁਰੂ ਕਰਵਾਇਆ।ਉਨ੍ਹਾਂ ਕਿਹਾ ਕਿ 4.13 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਦੇ ਹੱਲ ਲਈ ਸ਼ਹਿਰ ਵਾਸੀਆਂ ਲਈ ਲਾਹੇਵੰਦ ਹੋਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਆਉਣ ਵਾਲੇ ਸਮੇਂ ਵਿੱਚ ਤਿੰਨ ਐਸਟੀਪੀਜ਼ ਦਾ ਕੰਮ ਤੇਜ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਮੌਜੂਦਾ ਨਾਕਾਫ਼ੀ ਸੀਵਰੇਜ ਸਿਸਟਮ ਤੋਂ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੋਰਡ ਦੇ ਅਧਿਕਾਰੀਆਂ ਨੂੰ ਇਹ ਕੰਮ ਦਸੰਬਰ ਤੱਕ ਪੂਰੇ ਕਰਨ ਲਈ ਕਿਹਾ ਗਿਆ ਹੈ।

ਅਨਮੋਲ ਗਗਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖਰੜ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਪ੍ਰੋਜੈਕਟ ਜਿਸਨੂੰ ਮਨਜ਼ੂਰੀ ਦਿੱਤੀ ਗਈ ਸੀ, ਮਾਰਚ ਦੇ ਪਹਿਲੇ ਹਫ਼ਤੇ ਸਫਲ ਬੋਲੀਕਾਰ ਨੂੰ ਅਲਾਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿੱਤੀ ਬੋਲੀਆਂ ਮੁਲਾਂਕਣ ਪ੍ਰਕਿਰਿਆ ਅਧੀਨ ਹਨ ਅਤੇ ਜਿਵੇਂ ਹੀ ਮੁਲਾਂਕਣ ਪੂਰਾ ਹੋ ਜਾਵੇਗਾ, ਸਫ਼ਲ ਫਰਮ ਨੂੰ ਵਰਕ ਆਰਡਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਖਰੜ ਅਤੇ ਸਮੁੱਚੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਉਪਰਾਲੇ ਕਰ ਰਹੇ ਹਨ।
 ਵਿਧਾਇਕ ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਜਾਰੀ ਨਾ ਹੋਣ ਕਾਰਨ ਪੇਂਡੂ ਸੜਕਾਂ ਦਾ ਜੋ ਕੰਮ ਸ਼ੁਰੂ ਨਹੀਂ ਸੀ ਹੋ ਸਕਿਆ ਉਸ ਵਾਸਤੇ ਹੁਣ ਸੂਬਾ ਸਰਕਾਰ ਪੇਂਡੂ ਸੜਕਾਂ ਦੀ ਓਵਰਹਾਲਿੰਗ ਲਈ ਹੋਰ ਸਰੋਤਾਂ ਤੋਂ ਫੰਡਾਂ ਦਾ ਪ੍ਰਬੰਧ ਕਰ ਰਹੀ ਹੈ, ਜਿਸ ਨਾਲ ਇਹ ਕੰਮ ਜਲਦੀ ਸ਼ੁਰੂ ਕਰ ਦਿੱਤੇ ਜਾਣਗੇ।

ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਖਰੜ ਹਲਕੇ ਦੀਆਂ ਬੁਨਿਆਦੀ ਢਾਂਚੇ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement