ਅੰਮ੍ਰਿਤਸਰ ਹਵਾਈ ਅੱਡੇ 'ਤੇ ਕਰੋੜਾਂ ਦੇ ਗਾਂਜੇ ਸਣੇ 2 ਯਾਤਰੀ ਗ੍ਰਿਫ਼ਤਾਰ
Published : Feb 15, 2026, 8:38 am IST
Updated : Feb 15, 2026, 12:04 pm IST
SHARE ARTICLE
photo
photo

ਕਸਟਮ ਵਿਭਾਗ ਨੇ ਦੋ ਵੱਖ-ਵੱਖ ਮਾਮਲਿਆਂ 'ਚ 3140 ਗ੍ਰਾਮ ਗਾਂਜਾ ਕੀਤਾ ਬਰਾਮਦ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਕਸਟਮ ਵਿਭਾਗ ਨੇ ਕਰੋੜਾਂ ਦੇ ਗਾਂਜੇ ਸਣੇ 2 ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਕਸਟਮ ਵਿਭਾਗ ਨੇ ਦੋ ਵੱਖ-ਵੱਖ ਮਾਮਲਿਆਂ ’ਚ 3140 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ।

ਦੋਵੇਂ ਯਾਤਰੀ ਬੈਂਕਾਕ ਤੋਂ ਆਏ ਸਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਹਿਲੇ ਮਾਮਲੇ ’ਚ ਥਾਈ ਲਾਇਨ ਏਅਰਲਾਈਨਜ਼ ਦੀ ਉਡਾਣ ਐੱਸਐੱਲ-214 'ਤੇ ਪਹੁੰਚਣ ਵਾਲੇ ਇਕ ਯਾਤਰੀ ਦੇ ਸਾਮਾਨ ਦੀ ਜਾਂਚ ਕੀਤੀ ਗਈ ਅਤੇ ਉਸ ਦੇ ਸਾਮਾਨ ’ਚੋਂ 1640 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ।

ਇਹ ਯਾਤਰੀ 12 ਫਰਵਰੀ ਨੂੰ ਹਵਾਈ ਅੱਡੇ ਤੇ ਉਤਰਿਆ ਸੀ। ਇਕ ਹੋਰ ਮਾਮਲੇ ਵਿਚ ਮਜੀਠਾ ਰੋਡ ਵਾਸੀ ਸੌਰਭ ਕੁਮਾਰ ਤੋਂ ਡੇਢ ਕਿੱਲੋ ਹਾਈਡ੍ਰੋਪੋਨਿਕ ਗਾਂਜਾ ਬਰਾਮਦ ਕੀਤਾ ਗਿਆ ਹੈ ਅਤੇ ਇਸ ਦੀ ਕੀਮਤ ਲਗਪਗ 1.5 ਕਰੋੜ ਦੱਸੀ ਜਾ ਰਹੀ ਹੈ। ਇਹ ਉਸੇ ਥਾਈ ਲਾਇਨ ਏਅਰਲਾਈਨਜ਼ ਦੀ ਉਡਾਣ 'ਤੇ ਆਇਆ ਸੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement