ਜੁੱਤੀਆਂ ਦੇ ਕਾਰੋਬਾਰੀ ਹਨੀ ਸੇਠੀ ਨੂੰ ਜ਼ਮਾਨਤ ’ਤੇ ਕੀਤਾ ਰਿਹਾਅ
Published : Feb 15, 2026, 11:44 am IST
Updated : Feb 15, 2026, 11:44 am IST
SHARE ARTICLE
Shoe businessman Honey Sethi released on bail
Shoe businessman Honey Sethi released on bail

ਕਿਹਾ : ‘ਦਵਾਈਆਂ ਕਰਕੇ ਮੇਰਾ ਡੋਪ ਟੈਸਟ ਆਇਆ ਪਾਜੇਟਿਵ’

ਦੋਰਾਹਾ : ਜੁੱਤੀਆਂ ਦੇ ਕਾਰੋਬਾਰੀ ਹਨੀ ਸੇਠੀ ਨੂੰ ਉਸ ਦੇ ਖਿਲਾਫ ਦਰਜ ਮਾਮਲੇ ਵਿੱਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ । ਦੋਰਾਹਾ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਆਕਾਸ਼ ਦੱਤ ਨੇ ਦੱਸਿਆ ਕਿ ਮਾਮਲਾ ਜ਼ਮਾਨਤੀ ਧਾਰਾਵਾਂ ਅਧੀਨ ਦਰਜ ਕੀਤਾ ਗਿਆ ਸੀ, ਇਸ ਲਈ ਉਸ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਜ਼ਮਾਨਤ ਦਿੱਤੀ ਗਈ ਹੈ ।

ਦੂਜੇ ਪਾਸੇ ਹਨੀ ਸੇਠੀ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਸਪੱਸ਼ਟ ਕੀਤਾ ਹੈ। ਵੀਡੀਓ ਵਿੱਚ ਹਨੀ ਸੇਠੀ ਨੇ ਕਿਹਾ ਕਿ ਉਹ ਕੁਝ ਦਵਾਈਆਂ ਲੈ ਰਿਹਾ ਸੀ, ਜਿਸ ਕਾਰਨ ਉਸ ਦਾ ਡਰੱਗ ਟੈਸਟ ਪਾਜ਼ੇਟਿਵ ਆਇਆ। ਉਸ ਨੇ ਦਾਅਵਾ ਕੀਤਾ ਕਿ ਉਸ ਨੇ ਕੋਈ ਵੀ ਡਰੱਗ ਨਹੀਂ ਲਈ ਅਤੇ ਉਸ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ।

ਹਨੀ ਸੇਠੀ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਵੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਹ ਮੁਹਿੰਮ ਦਾ ਸਮਰਥਨ ਕਰਦਾ ਹੈ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਕਾਰਵਾਈ ਨੂੰ ਸਹੀ ਕਦਮ ਮੰਨਦਾ ਹੈ। ਉਨ੍ਹਾਂ ਵਾਇਰਲ ਵੀਡੀਓ ’ਚ ਦੱਸਿਆ ਕਿ ਪਹਿਲਾਂ ਨਸ਼ਾ ਕਰਨ ਦੀ ਆਦਤ ਤੋਂ ਪੀੜਤ ਸੀ ਪਰ ਉਸ ਨੇ ਦਵਾਈਆਂ ਦੇ ਸਹਾਰੇ ਨਸ਼ਾ ਕਰਨ ਦੀ ਆਦਤ ਨੂੰ ਤਿਆਗ ਦਿੱਤਾ ਅਤੇ ਹੁਣ ਉਹ ਬਿਲਕੁਲ ਤੰਦਰੁਸਤ ਹੈ ਅਤੇ ਕੋਈ ਨਸ਼ਾ ਨਹੀਂ ਕਰਦਾ।  ਉਨ੍ਹਾਂ ਆਪਣੇ ਸਬੰਧੀ ਕਿਹਾ ਕਿ ਚਿੱਟੇ ਦਾ ਨਸ਼ਾ ਕਰਨ ਵਾਲਾ ਵਿਅਕਤੀ ਇੰਨਾ ਵੱਡਾ ਕਾਰੋਬਾਰ ਖੜ੍ਹਾ ਨਹੀਂ ਕਰ ਸਕਦਾ ਅਤੇ ਨਾ ਚਿੱਟੇ ਦਾ ਨਸ਼ਾ ਕਰਨ ਵਾਲੇ ਦੀ ਸਿਹਤ ਇੰਨੀ ਵੱਡੀ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੇ ਜੁੱਤੀਆਂ ਦੇ ਕਾਰੋਬਾਰੀ ਹਨੀ ਸੇਠੀ ਨੂੰ ਨਸ਼ੇ ਦੀ ਹਾਲਤ ਵਿਚ ਗ੍ਰਿਫ਼ਤਾਰ ਕਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ ਅਤੇ ਉਸ ਦੇ ਡੋਪ ਟੈਸਟ ’ਚ ਨਸ਼ੇ ਦੀ ਪੁਸ਼ਟੀ ਵੀ ਹੋਈ। ਹਨੀ ਸੇਠੀ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement