ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 23.5 ਕਰੋੜ ਦੀਆਂ ਵਸਤਾਂ ਜ਼ਬਤ
Published : Mar 15, 2019, 7:43 pm IST
Updated : Mar 15, 2019, 7:43 pm IST
SHARE ARTICLE
Dr. S. Karuna Raju
Dr. S. Karuna Raju

ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ’ਚ ਲਾਗੂ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਮਾਰਚ 2019 ਤੱਕ ਕੁਲ 23.5 ਕਰੋੜ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀ ਗਈ

ਚੰਡੀਗੜ : ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਮਾਰਚ 2019 ਤੱਕ ਕੁਲ 23.5 ਕਰੋੜ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿਚ ਵੱਖ-ਵੱਖ ਸਰਵਾਈਲੈਂਸ ਟੀਮਾਂ ਵਲੋਂ 14726 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 25 ਲੱਖ ਰੁਪਏ ਬਣਦੀ ਹੈ।

Election Commission of IndiaElection Commission of India

ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿਚ 670 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 21.82 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿਚ 1.32 ਕਰੋੜ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ। ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਰਾਜ ਵਿਚ 2064 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ।

ਇਸ ਤੋਂ ਇਲਾਵਾ ਸੂਬੇ ਵਿਚ 1707 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 96 ਖ਼ਿਲਾਫ਼ ਕਾਰਵਾਈ ਕਰ ਦਿਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 192 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ।

ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 1100 ਮਾਮਲੇ ਕਾਰਵਾਈ ਅਧੀਨ ਹਨ ਅਤੇ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 465 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 191510 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 29 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement