ਸ਼ਰਾਰਤੀ ਅਨਸਰਾਂ ਵੱਲੋਂ ਗੋਬਿੰਦ ਲੌਂਗੋਵਾਲ ਤੇ ਜਥੇਦਾਰ ਹਰਪ੍ਰੀਤ ਸਿੰਘ ਦੀਆਂ ਤਸਵੀਰਾਂ ‘ਤੇ ਮਲੀ ਕਾਲਖ
Published : Mar 15, 2019, 6:19 pm IST
Updated : Mar 15, 2019, 6:19 pm IST
SHARE ARTICLE
SGPC Poster
SGPC Poster

ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਸਥਿਤ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਸਬੰਧੀ ਲਾਏ ਪੋਸਟਰਾਂ 'ਤੇ ਸ਼ਰਾਰਤੀ ਅਨਸਰਾਂ...

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਸਥਿਤ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਸਬੰਧੀ ਲਾਏ ਪੋਸਟਰਾਂ 'ਤੇ ਸ਼ਰਾਰਤੀ ਅਨਸਰਾਂ ਨੇ ਕਾਲਖ਼ ਮਲ ਦਿੱਤੀ। ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀਆਂ ਤਸਵੀਰਾਂ 'ਤੇ ਕਾਲਖ਼ ਮਲਣ ਤੇ ਕੌਮ ਦੇ ਗੱਦਾਰ ਲਿਖੇ ਜਾਣ ਦੀ ਖ਼ਬਰ ਹੈ।

Gobind Singh LongowalGobind Singh Longowal

ਇਹ ਘਟਨਾ ਐਸਜੀਪੀਸੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ਵਾਲੇ ਦਿਨ ਵਾਪਰੀ। ਪੋਸਟਰ 'ਤੇ ਗਿਆਨੀ ਹਰਪ੍ਰੀਤ ਸਿੰਘ ਤੇ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਹੋਰਨਾਂ ਸਿੱਖ ਆਗੂਆਂ ਦੀਆਂ ਤਸਵੀਰਾਂ ਸਨ। ਮਾਮਲੇ 'ਤੇ ਟਿੱਪਣੀ ਕਰਦਿਆਂ ਸਥਾਨਕ ਗਰਮਖਿਆਲੀ ਨੇਤਾ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਪੋਸਟਰ 'ਤੇ ਕਾਲਖ਼ ਮਲਣਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਵਿੱਚ ਹਾਲੇ ਵੀ ਕਿੰਨਾ ਰੋਸ ਹੈ।

Harpreet Singh Giani Harpreet Singh

ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਤੇ ਐਸਜੀਪੀਸੀ ਪ੍ਰਧਾਨ ਬਾਦਲਾਂ ਦੀ ਜੇਬ ਵਿੱਚੋਂ ਨਿਕਲਦਾ ਹੈ, ਇਸ ਲਈ ਲੋਕ ਉਨ੍ਹਾਂ ਖ਼ਿਲਾਫ਼ ਆਪਣੇ ਗੁੱਸੇ ਦਾ ਪ੍ਰਗਟਾਵਾ ਕਰ ਰਹੇ ਹਨ। ਉੱਧਰ, ਐਸਜੀਪੀਸੀ ਮੈਂਬਰ ਮਨਜੀਤ ਸਿੰਘ ਬੱਪੀਆਣਾ ਤੇ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਬੱਪੀਆਣਾ ਨੇ ਕਿਹਾ ਕਿ ਅਜਿਹੇ ਲੋਕ ਵਿਦੇਸ਼ੀ ਏਜੰਸੀਆਂ ਦੇ ਇਸ਼ਾਰੇ 'ਤੇ ਕੰਮ ਕਰਦਿਆਂ ਅਜਿਹੀਆਂ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement