ਜਲੰਧਰ 'ਚ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ
Published : Mar 15, 2019, 5:16 pm IST
Updated : Mar 16, 2019, 12:31 pm IST
SHARE ARTICLE
Pakistani spy arrested in Jalandhar
Pakistani spy arrested in Jalandhar

ਵਟਸਐਪ ਤੋਂ ਪਾਕਿਸਤਾਨ ਬੈਠੇ ਏਜੰਟਾਂ ਨੂੰ ਭੇਜਦਾ ਸੀ ਜਾਣਕਾਰੀ...

ਚੰਡੀਗੜ੍ਹ : ਪੰਜਾਬ ਪੁਲਿਸ ਦੇ ਖੂਫੀਆ ਵਿੰਗ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਵਾਸੀ ਰਾਮ ਕੁਮਾਰ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਕੇ ਸੂਬੇ 'ਚ ਸਰਗਰਮ ਜਾਸੂਸੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਭਰੋਸੇਯੋਗ ਸੂਤਰਾਂ ਅਤੇ ਸਹਿਯੋਗੀ ਏਜੰਸੀਆਂ ਤੋਂ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਉਪਰੇਸ਼ਨਜ਼ ਸੈਲ ਆਫ਼ ਇੰਟੈਲੀਜੈਂਸ ਨੇ ਇਕ ਜਾਸੂਸੀ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਰਾਮ ਕੁਮਾਰ ਨੇ ਦੱਸਿਆ ਕਿ ਉਹ 2013 ਤੋਂ ਜਲੰਧਰ ਕੈਂਟ ਵਿਖੇ ਐਮ.ਈ.ਐਸ ਵਿਚ ਇਲੈਕਟ੍ਰੀਸ਼ਨ ਵਜੋਂ ਕੰਮ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਪਾਕਿਸਤਾਨ ਅਧਾਰਿਤ ਇੰਟੈਲੀਜੈਂਸ ਆਪਰੇਟਿਵ ਨਾਲ ਸ਼ੋਸ਼ਲ ਮੀਡੀਆ 'ਤੇ ਉਸ ਦੀ ਦੋਸਤੀ ਹੋਈ। ਉਸ ਨੂੰ ਭਾਰਤ-ਪਾਕਿਸਤਾਨ ਸਰਹੱਦ 'ਤੇ ਤੈਨਾਤ ਭਾਰਤੀ ਸੈਨਾ ਦੀਆਂ ਯੂਨਿਟਾਂ ਅਤੇ ਰੱਖਿਆ ਦਲਾਂ ਦੀ ਹਰਕਤ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਸੀ। ਉਸ ਨੂੰ ਵਿਸ਼ੇਸ਼ ਸੈਨਾ ਦਲਾਂ ਬਾਰੇ ਜਾਣਕਾਰੀ ਦੇਣ ਲਈ ਵੀ ਕਿਹਾ ਗਿਆ ਸੀ।
Pakistani spy arrested in Amritsar-2Pakistani spy arrested in Jalandhar-2

ਬੁਲਾਰੇ ਨੇ ਕਿਹਾ ਕਿ ਰਾਮ ਕੁਮਾਰ ਨੇ ਕਬੂਲ ਕੀਤਾ ਕਿ ਉਸ ਨੇ ਸੈਨਾ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਸੋਸ਼ਲ ਮੀਡੀਆ ਜ਼ਰੀਏ ਪਾਕਿਸਤਾਨੀ ਹੈਂਡਲਰ ਨੂੰ ਦਿੱਤੀ। ਇਸ ਤੋਂ ਇਲਾਵਾ ਉਸ ਨੇ ਮਿਲਟਰੀ ਅਫ਼ਸਰਾਂ ਦੇ ਮੋਬਾਈਲ ਨੰਬਰ ਵੀ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ ਨੂੰ ਦਿੱਤੇ। ਜਾਣਕਾਰੀ ਦੇਣ ਬਦਲੇ ਉਸ ਨੂੰ ਵੱਖ-ਵੱਖ ਮੌਕਿਆਂ ਉਤੇ ਪੈਸਿਆਂ ਦਾ ਭੁਗਤਾਨ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਘਟਨਾ ਤੋਂ ਬਾਅਦ ਉਸ ਦੇ ਹੈਂਡਲਰਸ ਫ਼ੌਜ ਦੀ ਹਰਕਤ ਜਾਣਨ ਲਈ ਹੋਰ ਉਤਸੁਕ ਹੋ ਗਏ। ਇਸ ਤੋਂ ਇਲਾਵਾ ਉਸ ਪਾਸੋਂ ਦੋ ਮੋਬਾਈਲ ਫ਼ੋਨ, ਚਾਰ ਸਿੰਮ ਕਾਰਡ ਬਰਾਮਦ ਕੀਤੇ ਗਏ। ਉਸ ਨੇ ਕਿਹਾ ਕਿ ਮੁਲਜ਼ਮ ਦਾ ਪੁਲਿਸ ਰਿਮਾਂਡ ਲੈਣ ਲਈ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ ਤਾਂ ਜੋ ਸੂਬੇ ਵਿਚ ਸਰਗਰਮ ਸਮੁੱਚੇ ਜਾਸੂਸੀ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement