
ਕਰਤਾਰਪੁਰ ਲਾਂਘੇ ਲਈ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਦੀ ਹੋਈ ਮੀਟਿੰਗ ਦੌਰਾਨ ਸ਼ਰਧਾਲੂਆਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜੋ ਪਾਸਪੋਰਟ...
ਬਟਾਲਾ : ਕਰਤਾਰਪੁਰ ਲਾਂਘੇ ਲਈ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਦੀ ਹੋਈ ਮੀਟਿੰਗ ਦੌਰਾਨ ਸ਼ਰਧਾਲੂਆਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜੋ ਪਾਸਪੋਰਟ ਦੀ ਸ਼ਰਤ ਲਗਾਈ ਗਈ ਹੈ, ਉਸ ਨਾਲ ਸਰਹੱਦੀ ਖੇਤਰ ਸਮੇਤ ਹੋਰਾਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਝਟਕਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਇਸ ਸ਼ਰਤ ਨਾਲ ਲੱਖਾਂ ਸ਼ਰਧਾਲੂਆਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਸੁਪਨੇ ਅਧੂਰੇ ਰਹਿ ਜਾਣਗੇ।
Kartarpur sahib
ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ 18 ਸਾਲਾਂ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸਨ ਦੀਦਾਰੇ ਲਈ ਹਰ ਮੱਸਿਆ ਮੌਕੇ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਦੀ ਜੱਦੋ-ਜਹਿਦ ਉਸ ਸਮੇਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ਅਤੇ ਪਾਸਪੋਰਟ ਦੇ ਦਰਸ਼ਨ ਨਹੀਂ ਹੁੰਦੇ। ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਅਤੇ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰਨ। ਡੇਰਾ ਬਾਬਾ ਨਾਨਕ ਤੋਂ ਐਸਜੀਪੀਸੀ ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਸਰਹੱਦੀ ਖੇਤਰ ਦੇ 80 ਫ਼ੀਸਦੀ ਲੋਕਾਂ ਕੋਲ ਪਾਸਪੋਰਟ ਨਹੀਂ ਹਨ।
Kartarpur Sahib
ਉਨ੍ਹਾਂ ਕਿਹਾ ਕਿ ਜੇ ਸ਼ਰਧਾਲੂਆਂ ‘ਤੇ ਪਾਸਪੋਰਟ ਦੀ ਸ਼ਰਤ ਲਗਾਉਣੀ ਹੈ ਤਾਂ ਉਹ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਾਲ ਵਿਚ ਕਈਂ ਵਾਰ ਜਾਂਦੇ ਹਨ। ਜਥੇਦਾਰ ਸ਼ਾਹਪੁਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਸ਼ਰਤ ‘ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ।