
ਥਾਣਾ ਬਲੌਂਗੀ ਦੀ ਪੁਲਿਸ ਨੇ ਜੁਝਾਰ ਨਗਰ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ 3 ਕਿਲੋ 25 ਗ੍ਰਾਮ ਗਾਂਜੇ ਸਮੇਤ ਕਾਬੂ ਕਰਨ ਵਿਚ ਸਫ਼ਲਤਾ...
ਐਸਏਐਸ ਨਗਰ : ਥਾਣਾ ਬਲੌਂਗੀ ਦੀ ਪੁਲਿਸ ਨੇ ਜੁਝਾਰ ਨਗਰ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ 3 ਕਿਲੋ 25 ਗ੍ਰਾਮ ਗਾਂਜੇ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਕਤ ਨੌਜਵਾਨ ਦੀ ਪਛਾਣ ਹੈਪੀ ਵਾਸੀ ਜੁਝਾਰ ਨਗਰ ਵਜੋਂ ਹੋਈ ਹੈ। ਪੁਲਿਸ ਨੇ ਉਕਤ ਮੁਲਜ਼ਮ ਵਿਰੁੱਧ ਐਨਡੀਪੀਸੀ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਕਿ ਸ਼ੁਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
Ganja
ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਬਲੌਂਗੀ ਦੇ ਮੁਖੀ ਯੋਗੇਸ਼ ਕੁਮਾਰ ਨੇ ਦੱਸਿਆ ਕਿ ਥਾਣੇਦਾਰ ਅਸ਼ੌਕ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਿੰਡ ਜੁਢਾਰ ਨਗਰ ਅਤੇ ਬੜਮਾਜਰਾ ਵਾਲੀ ਸੜਕ ਉੱਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਸਿ ਨੇ ਸਾਹਮਣਏ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਘਾਬਰ ਗਿਆ ਅਤੇ ਪਿਛੇ ਵੱਲ ਨੂੰ ਭੱਜਣ ਲੱਗਾ ਪਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ।
Arrest
ਪੁਲਿਸ ਨੇ ਜਦੋਂ ਉਕਤ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲ 3 ਕਿੱਲੋ 25 ਗ੍ਰਾਮ ਗਾਂਜਾ ਬਰਾਮਦ ਹੋਇਆ। ਉਨ੍ਹਾਂ ਨੇ ਦੱਸਿਆ ਕਿ ਉਕਤ ਨੌਜਵਾਨ ਬਾਜੀਗਰ ਕਲੋਨੀ ਅਤੇ ਬੜਮਾਜਾਰਾ ਕਲੋਨੀ ਵਿਚਲੇ ਅਪਣੇ ਦੋਸਤ ਗ੍ਰਾਹਕਾਂ ਨੂੰ ਗਾਂਜਾ ਵੇਚਦਾ ਸੀ।