ਰਿਸ਼ਵਤ ਲੈਣ ਦੇ ਮਾਮਲੇ 'ਚ ਪਟਵਾਰੀ ਵਿਰੁੱਧ ਮਾਮਲਾ ਦਰਜ
Published : Mar 15, 2019, 6:55 pm IST
Updated : Mar 15, 2019, 6:55 pm IST
SHARE ARTICLE
Bribe
Bribe

ਜ਼ਮੀਨ ਦੇ ਰਿਕਾਰਡ ਨੂੰ ਦੁਰਸਤ ਕਰਾਉਣ ਬਦਲੇ 35,000 ਰੁਪਏ ਮੰਗੇ ਸਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਰਸੂਲਪੁਰ ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਰਿਸ਼ਵਤ ਲੈਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਸ਼ਿਕਾਇਤਕਰਤਾ ਨਰਿੰਦਰ ਸਿੰਘ ਵਾਸੀ ਪਿੰਡ ਅਲਗੋ ਕੋਠੀ ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਨੂੰ ਦੁਰਸਤ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਵਲੋ ਟਰੈਪ ਲਗਾਇਆ ਗਿਆ ਜਿਸ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੋਸ਼ੀ ਪਟਵਾਰੀ 30,000 ਰੁਪਏ ਪ੍ਰਾਪਤ ਕਰਨ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement