
ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਹੈ
ਤਲਵੰਡੀ ਸਾਬੋ : ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਹੈ । ਇਸ ‘ਤੇ ਸ੍ਰੀ ਅਕਾਲ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਹਰਪ੍ਰੀਤ ਸਿੰਘ ਨੇ ਸਹਿਮਤੀ ਜਤਾਈ ਹੈ। ਜੱਥੇਦਾਰ ਨੇ ਗੱਲਬਾਤ ਸਮੇਂ ਦੌਰਾਨ ਕਿਹਾ ਕਿ ਕਰੋਨਾ ਵਾਇਰਸ ਇਕ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਹੈ। ਜਿਸ ‘ਤੇ ਚੱਲਦਿਆਂ ਭਾਰਤ ਸਰਕਾਰ ਨੇ ਇਹ ਫੈਸਲਾ ਲਿਆ ਹੈ ।
kartarpur corridor
ਇਸ ਫ਼ੈਸਲੇ ਨੂੰ ਜਥੇਦਾਰ ਨੇ ਸਹੀ ਕਰਾਰ ਦਿੱਤਾ ਹੈ ।ਦੱਸ ਦੱਈਏ ਕਿ ਜੱਥੇਦਾਰ ਗਿਆਨੀ ਹਰਪ੍ਰੀਤ ਨੇ ਸਿੱਖ ਸੰਗਤ ਨੂੰ ਕਰੋਨਾ ਵਾਇਰਸ ਤੋਂ ਸੁਚੇਤ ਰਹਿਣ ਲਈ ਕਿਹਾ ਹੈ ਅਤੇ ਨਾਲ ਹੀ ਜੱਥੇਦਾਰ ਦੇ ਵੱਲੋਂ ਸੰਗਤ ਨੂੰ ਇਹ ਵੀ ਅਪੀਲ ਕੀਤੀ ਗਈ ਸੀ ਕਿ ਉਹ ਹੱਥ ਮਿਲਾਉਣ ਦੀ ਜਗ੍ਹਾ ਸਤਿ ਸ੍ਰੀ ਅਕਾਲ ਨੂੰ ਹੀ ਜਿਆਦਾ ਤਰਜੀਹ ਦੇਣ ।
Photo
ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਲੱਗਦੀ ਹੈ ਜਾਂ ਘੰਗ, ਜੁਕਾਮ ਹੁੰਦਾ ਹੈ ਤਾਂ ਉਸ ਵਿਚ ਢਿਲ ਨਾ ਵਰਤੋਂ ਅਤੇ ਤੁਰੰਤ ਹੀ ਡਾਕਟਰ ਨੂੰ ਚੈੱਕ ਕਰਵਾਉ । ਜੱਥੇਦਾਰ ਨੇ ਵਾਹਿਗੁਰੂ ਅੱਗੇ ਇਹ ਅਰਦਾਸ ਕਰਦੇ ਹੋਏ ਕਿਹਾ ਹੈ ਕਿ ਜਲਦੀ ਹੀ ਕਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੋਵੇ ਤਾਂ ਜੋ ਮੁੜ ਤੋਂ ਕਰਤਾਰਪੁਰ ਦਾ ਲਾਂਘਾ ਖੁੱਲ ਸਕੇ । ਦੱਸ ਦੱਈਏ ਕਿ ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਸੰਖਿਆਂ 15,6766 ਹੋ ਗਈ ਹੈ।
Photo
ਜਦਕਿ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆ 5,839 ਤੱਕ ਪਹੁੰਚ ਗਈ ਹੈ । ਇਸ ਤੋਂ ਇਲਾਵਾ ਇਟਲੀ ਵਿਚ ਵੀ ਇਸ ਵਾਇਰਸ ਨਾਲ ਸਬੰਧਿਤ ਲੋਕਾਂ ਦੇ ਮਾਮਲੇ ਵਧੇ ਹਨ।ਇਥੇ ਇਹ ਵੀ ਦੱਸ ਦੱਈਏ ਕਿ ਭਾਰਤ ਦੇ ਵਿਚ ਕਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 100 ਦਾ ਅੰਕੜਾ ਪਾਰ ਕਰ ਚੁੱਕੀ ਹੈ ਅਤੇ ਦੋ ਲੋਕਾਂ ਦੀ ਹੁਣ ਤੱਕ ਇਸ ਵਾਇਰਸ ਨਾਲ ਮੌਤ ਵੀ ਹੋ ਚੁੱਕੀ ਹੈ।
kartarpur corridor
ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਸਿਨੇਮਾ ਘਰ, ਸ਼ੋਪਿੰਗ ਮਾਲ ਅਤੇ ਜਿੰਮਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜਿਹੜੇ ਸਕੂਲਾਂ ਵਿਚ ਪ੍ਰੀਖਿਆਂਵਾਂ ਚੱਲ ਰਹੀਆਂ ਹਨ ਉਨ੍ਹਾਂ ਨੂੰ ਛੱਡ ਕੇ ਸੂਬੇ ਦੇ ਬਾਕੀ ਸਾਰੇ ਸਕੂਲਾਂ , ਕਾਲਜਾ, ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ।