ਰੇਤ ਮਾਫ਼ੀਆ 'ਤੇ ਕੱਸਿਆ ਸਿਕੰਜ਼ਾ : ਵਿਸ਼ੇਸ਼ ਆਪ੍ਰੇਸ਼ਨ ਤਹਿਤ 9 ਗ੍ਰਿਫ਼ਤਾਰ, 18 ਮਸ਼ੀਨਾਂ ਜ਼ਬਤ!
Published : Mar 15, 2020, 7:36 pm IST
Updated : Mar 15, 2020, 7:36 pm IST
SHARE ARTICLE
file photo
file photo

ਮੁੱਖ ਮੰਤਰੀ ਵਲੋਂ ਰਾਤ ਸਮੇਂ ਖਣਨ ਨੂੰ ਰੋਕਣ ਲਈ ਵਿਸ਼ੇਸ਼ ਆਪ੍ਰੇਸ਼ਨ ਵਿੱਢਣ ਦੇ ਹੁਕਮਾਂ ਤਹਿਤ ਹੋਈ ਕਾਰਵਾਈ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸ਼ਨਿਚਰਵਾਰ ਨੂੰ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਰਾਤ ਵੇਲੇ ਹੁੰਦੀ ਖਣਨ ਉਤੇ ਕਾਰਵਾਈ ਕੀਤੀ। ਡੀਜੀਪੀ ਦਿਨਕਰ ਗੁਪਤਾ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਸ਼ੇਸ਼ ਆਪ੍ਰੇਸ਼ਨ ਵਿਚ 9 ਜਣਿਆਂ ਨੂੰ ਗ੍ਰਿਫਤਾਰ ਕੀਤਾ ਜਦੋਂਕਿ 18 ਮਸ਼ੀਨਾਂ ਜ਼ਬਤ ਕੀਤੀਆਂ। ਉਨ੍ਹਾਂ ਦਸਿਆ ਕਿ ਇਹ ਕਾਰਵਾਈ ਰੋਪੜ, ਹੁਸ਼ਿਆਰਪੁਰ, ਜਲੰਧਰ ਸਿਟੀ, ਜਲੰਧਰ ਦਿਹਾਤੀ, ਮੋਗਾ ਤੇ ਫਾਜ਼ਿਲਕਾ ਵਿੱਚ ਕੀਤੀ ਗਈ ਜਿੱਥੇ ਜ਼ਬਤ ਕੀਤੇ ਸਮਾਨ ਵਿੱਚ ਜੇਸੀਬੀ, ਟਰੈਕਟਰ-ਟਰਾਲੀਆਂ ਤੇ ਟਿੱਪਰ ਵੀ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਹੁਣ ਤਕ ਪੁਲਿਸ ਨੇ 9 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਅੱਗੇ ਜਾਂਚ ਜਾਰੀ ਹੈ।

PhotoPhoto

ਡੀਜੀਪੀ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਇਹ ਰਿਪੋਰਟਾਂ ਤੇ ਸ਼ਿਕਾਇਤਾਂ ਪੁੱਜੀਆਂ ਹਨ ਕਿ ਰਾਤ ਵੇਲੇ ਨਜਾਇਜ਼ ਖਣਨ ਹੁੰਦੀ ਹੈ, ਦੀਆਂ ਹਦਾਇਤਾਂ ਉਤੇ ਅਜਿਹੇ ਛਾਪੇ ਰੋਜ਼ਾਨਾ ਮਾਰੇ ਜਾਣਗੇ। ਖਣਨ ਵਿਭਾਗ ਦੇ ਅਫਸਰਾਂ ਨੂੰ ਨਾਲ ਕੈ ਕੇ ਸਬੰਧਤ ਜ਼ਿਲ੍ਹਿਆਂ ਵਿਚ ਰਾਤ ਵੇਲੇ ਹੁੰਦੀ ਖਣਨ ਨੂੰ ਰੋਕਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਨਾਲ ਡਿਪਟੀ ਕਮਿਸ਼ਨਰ ਵਲੋਂ ਤਾਇਨਾਤ ਕੀਤੇ ਸਿਵਲ ਅਧਿਕਾਰੀ ਵੀ ਆਪ੍ਰੇਸ਼ਨ ਵਿਚ ਨਾਲ ਹੋਣਗੇ।

PhotoPhoto

ਡੀਜੀਪੀ ਨੇ ਵੇਰਵੇ ਦਿੰਦਿਆਂ ਦਸਿਆ ਕਿ ਬੀਤੀ ਰਾਤ ਹੋਏ ਆਪ੍ਰੇਸ਼ਨ ਵਿਚ ਰੋਪੜ ਵਿਖੇ ਜਿੱਥੇ ਮੀਂਹ ਕਾਰਨ ਖਣਨ ਵਿਚ ਖਲਲ ਪਿਆ ਸੀ, ਛਾਪਾਮਾਰੀ ਟੀਮ ਨੇ ਤਿੰਨ ਜਣਿਆਂ ਨੂੰ ਕਾਬੂ ਕਰਦਿਆਂ ਮਸ਼ੀਨਰੀ ਦੇ ਦੋ ਸੈਟ ਜ਼ਬਤ ਕੀਤੇ। ਮੋਗਾ ਵਿਚ ਦੋ ਜਣਿਆਂ ਨੂੰ ਦੋ ਟਰੈਕਟਰ-ਟਰਾਲੀਆਂ ਨਾਲ ਗ੍ਰਿਫਤਾਰ ਕਰ ਕੇ ਪੁਲਿਸ ਥਾਣਾ ਸਿਟੀ ਮੋਗਾ ਵਿਚ 58 ਨੰਬਰ ਐਫ ਆਈ ਆਰ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮਾਲਕਾਂ ਨੂੰ ਗ੍ਰਿਫਤਾਰ ਕਰਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।

PhotoPhoto

ਡੀਜੀਪੀ ਅਨੁਸਾਰ, ਹਾਲਾਂਕਿ ਇਸ ਖੇਤਰ ਵਿੱਚ ਖਣਨ ਨਹੀਂ ਹੋਣੀ ਚਾਹੀਦੀ ਸੀ, ਪਰ ਪੁਲੀਸ ਥਾਣਾ ਸਦਰ ਫਾਜ਼ਿਲਕਾ ਦੇ ਡਿਊਟੀ ਅਫ਼ਸਰ ਨੂੰ ਪਤਾ ਲੱਗਿਆ ਕਿ ਕੱਲ੍ਹ ਦਿਨ ਦੀ ਸ਼ੁਰੂਆਤ ਵੇਲੇ ਗ਼ੈਰ ਕਾਨੂੰਨੀ ਖਣਨ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਸਨ ਜਿਸ ਉਪਰੰਤ ਮਾਈਨਿੰਗ ਐਂਡ ਮਿਨਰਲਜ਼ ਐਕਟ, 1957 ਦੇ ਤਹਿਤ ਐਫਆਈਆਰ (ਨੰਬਰ 71, ਮਿਤੀ 14 ਮਾਰਚ, 2020) ਦਰਜ ਕਰ ਲਈ ਗਈ ਹੈ। ਛਾਪੇਮਾਰੀ ਦੌਰਾਨ ਅੱਠ ਟਰੈਕਟਰ / ਟਰਾਲੀਆਂ ਜ਼ਬਤ ਕੀਤੀਆਂ ਗਈਆਂ।

PhotoPhoto

ਬੀਤੀ ਰਾਤ ਹੁਸ਼ਿਆਰਪੁਰ ਵਿਖੇ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਮਪਲਾਂਟ ਸਮੇਤ ਟਰੈਕਟਰ ਟਰਾਲੀਆਂ ਜ਼ਬਤ ਕੀਤੀਆਂ ਗਈਆਂ। ਇਸ ਸਬੰਧੀ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 21 (1) ਤਹਿਤ ਪੁਲੀਸ ਥਾਣਾ ਹਰਿਆਣਾ ਵਿਖੇ ਐਫਆਈਆਰ ਨੰ. 24  ਮਿਤੀ 14/03/2020 ਦਰਜ ਕੀਤੀ ਗਈ ਹੈ।

PhotoPhoto

ਇਸ ਦੌਰਾਨ ਸੂਬੇ 'ਚੋਂ ਗ਼ੈਰ ਕਾਨੂੰਨੀ ਖਣਨ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਖਣਨ ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿਚ ਖਾਸ ਕਰਕੇ ਹਨੇਰੇ ਦੀ ਆੜ ਵਿਚ ਇਹ ਖਣਨ ਹੋ ਰਹੀ ਹੈ,  ਉਨ੍ਹਾਂ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨੂੰ ਕਿਸੇ ਵੀ ਸ਼ਿਕਾਇਤ 'ਤੇ ਤੁਰੰਤ ਪੜਤਾਲ ਕਰਕੇ ਕਾਰਵਾਈ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਚੇਤਾਵਨੀ ਦਿਤੀ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement