
ਕਰੋਨਾਵਾਇਰਸ ਨੂੰ ਲੈ ਕੇ ਪਹਿਲਾਂ ਜਾਰੀ ਕੀਤੇ ਹੁਕਮਾਂ 'ਚ ਕੀਤੀ ਅੰਸ਼ਿਕ ਤਬਦੀਲੀ
ਚੰਡੀਗੜ੍ਹ : ਪੰਜਾਬ ਦੇ ਤਕਨੀਕੀ ਸਿਖਿਆ ਅਦਾਰਿਆਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਹੋਣਗੀਆਂ। ਜ਼ਿਕਰਯੋਗ ਹੈ ਕਿ ਕੱਲ੍ਹ ਕਰੋਨਾ ਵਾਇਰਸ ਦੇ ਇਹਤਿਆਤ ਵਜੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ 31 ਮਾਰਚ ਤਕ ਸੂਬੇ ਦੇ ਸਾਰੇ ਤਕਨੀਕੀ ਸਿੱਖਿਆ ਅਦਾਰੇ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਹੁਣ ਇਸ ਵਿਚ ਅੰਸ਼ਿਕ ਸੋਧ ਕੀਤੀ ਗਈ ਹੈ।
Photo
ਪੰਜਾਬ ਸਰਕਾਰ ਦੇ ਬੁਲਾਰੇ ਅਨੁਸਾਰ ਅੱਜ ਤਕਨੀਕੀ ਸਿੱਖਿਆ ਵਿਭਾਗ ਨੇ ਪੁਰਾਣੇ ਹੁਕਮਾਂ ਵਿਚ ਸੋਧ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਯੂਨੀਵਰਸਿਟੀਆਂ/ਇੰਜਨੀਅਰਿੰਗ ਕਾਲਜਾਂ/ਬਹੁ ਤਕਨੀਕੀ ਕਾਲਜਾਂ/ਉਦਯੋਗਿਕ ਸਿਖਲਾਈ ਸੰਸਥਾਵਾਂ ਵਿਖੇ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਪਹਿਲਾ ਦੀ ਤਰ੍ਹਾਂ ਨਿਰਧਾਰਤ ਸ਼ਡਿਊPhotoਲ ਅਨੁਸਾਰ ਹੀ ਹੋਣਗੀਆਂ।
Photo
ਤਕਨੀਕੀ ਸਿੱਖਿਆ ਵਿਭਾਗ ਵਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜਾਂ ਅਤੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਪੱਤਰ ਜਾਰੀ ਕੀਤਾ ਹੈ।
Photo
ਇਸ ਪੱਤਰ ਵਿਚ ਲਿਖਿਆ ਗਿਆ ਹੈ ਕਿ ਪਹਿਲਾ ਤੋਂ ਨਿਰਧਾਰਤ ਸ਼ਡਿਊਲ ਅਨੁਸਾਰ ਪ੍ਰੀਖਿਆਵਾਂ ਨੂੰ ਨੇਪਰੇ ਚੜਾਉਣ ਅਤੇ ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਸਟਾਫ਼ ਨੂੰ ਸੰਸਥਾ ਵਿਖੇ ਹਾਜ਼ਰ ਹੋਣ ਲਈ ਆਪਣੇ ਪੱਧਰ 'ਤੇ ਦਿਸ਼ਾ ਨਿਰਦੇਸ਼ ਜਾਰੀ ਕਰਨਾ ਯਕੀਨੀ ਬਣਾਇਆ ਜਾਵੇ। ਪ੍ਰੀਖਿਆਵਾਂ ਲਈ ਸਬੰਧਤ ਟੀਚਿੰਗ/ਨਾਨ ਟੀਚਿੰਗ ਸਟਾਫ਼ ਪ੍ਰੀਖਿਆ ਦੀ ਡਿਊਟੀ ਵਿਚ ਹਾਜ਼ਰ ਰਹੇਗਾ।