
ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ਦਿਆਲ ਸਿੰਘ ਕੋਲਿਆਂਵਾਲੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਅਕਾਲੀ ਆਗੂ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ।
Dyal Singh Kolianwali
ਉਹਨਾਂ ਨੇ ਅੱਜ ਸਵੇਰੇ 7 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਆਖਰੀ ਸਾਹ ਲਏ। ਦੱਸ ਦਈਏ ਕਿ ਦਿਆਲ ਸਿੰਘ ਕਾਫੀ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਸਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਕਰੀਬੀ ਸਨ।