
ਉਨਾਂ ਨੇ ਕੇਂਦਰ ਸਰਕਾਰ ਦੇ ਨਾਮ 'ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।
ਲੁਧਿਆਣਾ-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਵੱਖ-ਵੱਖ ਥਾਵਾਂ ’ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਸਾਹਮਣੇ ਰੋਸ ਪਰਦਸ਼ਨ ਕੀਤੇ ਗਏ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਅੱਗੇ ਵੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਨੂੰ ਗੈਰਵਾਜਬ ਦੱਸਿਆ। ਉਨਾਂ ਨੇ ਕੇਂਦਰ ਸਰਕਾਰ ਦੇ ਨਾਮ 'ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।
Farmers Protest
ਅਜਨਾਲ 'ਚ ਐਸਡੀਐਮ ਦਫਤਰ ਅੱਗੇ ਪ੍ਰਦਰਸ਼ਨ
ਅਜਨਾਲਾ- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਐਸਡੀਐਮ ਦਫਤਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਉਪਰੰਤ ਐਸਡੀਐਮ ਨੂੰ ਮੰਗ ਪੱਤਰ ਦਿੱਤਾ ਗਿਆ I ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਕਸ਼ਮੀਰ ਸਿੰਘ ਅਤੇ ਬਘੇਲ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੱਛੇ ਦਿਨ ਲਿਆਉਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਪਰ ਹੁਣ ਅੱਛੇ ਦਿਨ ਲਿਆਉਣ ਦੀ ਬਜਾਏ ਲੋਕਾਂ ਨਾਲ ਧੋਖਾ ਕਰਕੇ ਦਿਨੋਂ ਦਿਨ ਮਹਿੰਗਾਈ ਵਧਾ ਰਹੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਖਤਮ ਕਰਨ 'ਤੇ ਤੁਲੀ ਹੋਈ ਹੈ।
farmer
ਖਮਾਣੋ 'ਚ ਐਸਡੀਐਮ ਦਫਤਰ ਅੱਗੇ ਧਰਨਾ
ਖਮਾਣੋ - ਇਸੇ ਲੜੀ ਵਿਚ ਖਮਾਣੋ ਵਿਖੇ ਵੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਲਗਾਏ ਗਏ ਧਰਨੇ ਨੂੰ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀਆਂ ਕਿਸਾਨ ਅਤੇ ਆਮ ਜਨਤਾ ਪ੍ਰਤੀ ਨੀਤੀਆਂ ਅਤੇ ਦਿਨੋ ਦਿਨ ਵਧ ਰਹੀ ਮਹਿੰਗਾਈ ਦੀ ਨਿਖੇਧੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਖਿਲਾਫ ਜ਼ੋਰਦਾਰ ਸੰਘਰਸ਼ ਵਿੱਢਣ ਦੀ ਅਪੀਲ ਵੀ ਕੀਤੀ। ਇਸ ਉਪਰੰਤ ਕਿਸਾਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਇਕ ਮੰਗ ਪੱਤਰ ਐਸਡੀਐਮ ਨੂੰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ ।
farmer