
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਅਜਿਹੇ 'ਚ ਇਨ੍ਹਾਂ ਫਲੈਟਾਂ ਦਾ ਵਾਧੂ ਕਿਰਾਇਆ ਦੇਣਾ ਪਵੇਗਾ।
ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਦੇ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਆਲੀਸ਼ਾਨ ਫਲੈਟ ਖ਼ਾਲੀ ਕਰਨ ਦੇ ਹੁਕਮ ਜਾਰੀ ਹੋ ਗਏ ਹਨ। ਇਨ੍ਹਾਂ ਸਾਬਕਾ ਕੈਬਨਿਟ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਨੂੰ 15 ਦਿਨਾਂ ਦਾ ਸਮਾਂ ਦਿੰਦੇ ਹੋਏ 26 ਮਾਰਚ ਤੱਕ ਫਲੈਟ ਖ਼ਾਲੀ ਕਰਨ ਲਈ ਕਿਹਾ ਗਿਆ ਹੈ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਅਜਿਹੇ 'ਚ ਇਨ੍ਹਾਂ ਫਲੈਟਾਂ ਦਾ ਵਾਧੂ ਕਿਰਾਇਆ ਦੇਣਾ ਪਵੇਗਾ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ 'ਚ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਚੰਡੀਗੜ੍ਹ ਰਹਿਣ ਲਈ ਸੈਕਟਰ-2 ਅਤੇ 4 'ਚ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ।
ਜਿਹੜੇ ਵੀ ਵਿਧਾਇਕਾਂ ਨੂੰ ਇਹ ਫਲੈਟ ਅਲਾਟ ਹੁੰਦੇ ਹਨ, ਉਨ੍ਹਾਂ ਨੂੰ ਅਗਲੀਆਂ ਚੋਣਾਂ 'ਚ ਹਾਰ ਦਾ ਸਾਹਮਣਾ ਕਰਨ ਮਗਰੋਂ ਫਲੈਟ ਨੂੰ ਖ਼ਾਲੀ ਕਰਨਾ ਹੁੰਦਾ ਹੈ ਤਾਂ ਜੋ ਉਨ੍ਹਾਂ ਦੀ ਥਾਂ 'ਤੇ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਸਰਕਾਰੀ ਫਲੈਟ ਅਲਾਟ ਕੀਤੇ ਜਾ ਸਕਣ।