
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਸ਼ਾਹਕੋਟ, 14 ਮਾਰਚ (ਪਪ) : ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਬੱਡੀ ਪ੍ਰਮੋਟਰ ਬਲਵਿੰਦਰ ਸਿੰਘ ਚੱਠਾ ਨੇ ਦਸਿਆ ਕਿ ਪਿੰਡ ਮੱਲੀਆਂ ਕਲਾਂ ਵਿਖੇ ਕਬੱਡੀ ਟੂਰਨਾਮੈਂਟ ਚਲ ਰਿਹਾ ਸੀ | ਇਸ ਦੌਰਾਨ ਸੰਦੀਪ ਅਪਣੇ ਕੱੁਝ ਸਾਥੀਆਂ ਨੂੰ ਛੱਡਣ ਲਈ ਬਾਹਰ ਗਿਆ ਜਿਥੇ ਕੁੱਝ ਹਥਿਆਰਬੰਦ ਵਿਅਕਤੀਆਂ ਨੇ ਸੰਦੀਪ 'ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾ ਦਿਤੀਆਂ ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਉਕਤ ਖਿਡਾਰੀ ਦਮ ਤੋੜ ਗਿਆ | ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ |