ਸੰਯੁਕਤ ਕਿਸਾਨ ਮੋਰਚੇ ਨੇ ਬਾਕੀ ਮੰਗਾਂ ਲਈ ਮੁੜ ਸੰਘਰਸ਼ ਦਾ ਕੀਤਾ ਐਲਾਨ
Published : Mar 15, 2022, 8:08 am IST
Updated : Mar 15, 2022, 8:08 am IST
SHARE ARTICLE
image
image

ਸੰਯੁਕਤ ਕਿਸਾਨ ਮੋਰਚੇ ਨੇ ਬਾਕੀ ਮੰਗਾਂ ਲਈ ਮੁੜ ਸੰਘਰਸ਼ ਦਾ ਕੀਤਾ ਐਲਾਨ

21 ਮਾਰਚ ਨੂੰ  ਦੇਸ਼ ਭਰ ਵਿਚ ਰੋਸ ਪ੍ਰਦਰਸ਼ਨਾਂ ਨਾਲ ਹੋਵੇਗੀ ਸ਼ੁਰੂਆਤ


ਚੰਡੀਗੜ੍ਹ, 14 ਮਾਰਚ (ਭੁੱਲਰ): ਸੰਯੁਕਤ ਕਿਸਾਨ ਮੋਰਚੇ ਨੇ ਬਾਕੀ ਰਹਿੰਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਮੁੜ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦੀ ਸ਼ੁਰੂਆਤ 21 ਮਾਰਚ ਨੂੰ  ਪੂਰੇ ਦੇਸ਼ ਵਿਚ ਰੋਸ ਪ੍ਰਦਰਸ਼ਨਾਂ ਨਾਲ ਹੋਵੇਗੀ | 25 ਮਾਰਚ ਨੂੰ  ਭਾਖੜਾ ਬੋਰਡ ਦੇ ਮੁੱਦੇ ਉਪਰ ਚੰਡੀਗੜ੍ਹ ਵਿਚ ਵੱਡਾ ਟਰੈਕਟਰ ਮਾਰਚ ਹੋਵੇਗਾ |
ਮੋਰਚੇ ਦੇ ਪ੍ਰਮੁੱਖ ਆਗੂ ਡਾ. ਦਰਸ਼ਨ ਪਾਲ ਨੇ ਦਸਿਆ  ਕਿ ਅੱਜ ਦਿੱਲੀ ਵਿਚ ਗਾਂਧੀ ਪੀਸ ਫ਼ਾਊਾਡੇਸਨ ਵਿਚ ਐਸਕੇਐਮ ਨਾਲ ਜੁੜੀਆਂ ਜਥੇਬੰਦੀਆਂ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਅਗਲੇ ਮਹੀਨੇ 11 ਤੋਂ 17 ਅਪ੍ਰੈਲ ਤਕ ਐਮਐਸਪੀ ਕਾਨੂੰਨੀ ਗਰੰਟੀ ਹਫ਼ਤਾ ਮਨਾ ਕੇ ਦੇਸ਼ ਵਿਆਪੀ ਮੁਹਿੰਮ ਚਲਾਈ ਜਾਵੇਗੀ | ਇਸ ਹਫ਼ਤੇ ਦੌਰਾਨ, ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਸਾਰੀਆਂ ਸੰਘਟਕ ਜਥੇਬੰਦੀਆਂ ਸਵਾਮੀਨਾਥਨ ਕਮਿਸ਼ਨ ਦੁਆਰਾ
ਸਿਫ਼ਾਰਸ਼ ਕੀਤੇ ਗਏ ਘੱਟੋ-ਘੱਟ ਸਮਰਥਨ ਮੁਲ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ  ਲੈ ਕੇ ਧਰਨੇ, ਪ੍ਰਦਰਸ਼ਨ, ਸੈਮੀਨਾਰ ਆਯੋਜਿਤ ਕਰਨਗੀਆਂ |  .
ਮੀਟਿੰਗ ਵਿਚ ਲਖੀਮਪੁਰ ਮਾਮਲੇ ਵਿਚ ਚਲ ਰਹੀ ਕਾਨੂੰਨੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਚਿੰਤਾ ਪ੍ਰਗਟਾਈ ਗਈ ਕਿ ਪੁਲਿਸ ਪ੍ਰਸ਼ਾਸਨ ਅਤੇ ਸਰਕਾਰੀ ਵਕੀਲ ਮਿਲ ਕੇ ਦੋਸ਼ੀਆਂ ਨੂੰ  ਬਚਾਉਣ ਅਤੇ ਬੇਕਸੂਰ ਕਿਸਾਨਾਂ ਨੂੰ  ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਹੈਰਾਨੀ ਦੀ ਗੱਲ ਹੈ ਕਿ ਅਜਿਹੇ ਗੰਭੀਰ ਮਾਮਲੇ 'ਚ ਕੇਂਦਰੀ ਮੰਤਰੀ ਦੇ ਪੁੱਤਰ ਨੂੰ  ਇੰਨੀ ਜਲਦੀ ਜ਼ਮਾਨਤ ਮਿਲ ਗਈ, ਜਦਕਿ ਉਕਤ ਮਾਮਲੇ ਵਿਚ ਫਸੇ ਕਿਸਾਨ ਅਜੇ ਤਕ ਜੇਲ ਵਿਚ ਹਨ |  
ਮੋਰਚੇ ਨੇ ਭਾਰਤ ਸਰਕਾਰ ਵਲੋਂ 9 ਦਸੰਬਰ ਨੂੰ  ਸੰਯੁਕਤ ਕਿਸਾਨ ਮੋਰਚੇ ਨੂੰ  ਦਿਤੇ ਲਿਖਤੀ ਭਰੋਸੇ ਦੀ ਸਮੀਖਿਆ ਕੀਤੀ ਅਤੇ ਪਾਇਆ ਕਿ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਅਪਣੇ ਅਹਿਮ ਭਰੋਸੇ 'ਤੇ ਅਮਲ ਨਹੀਂ ਕੀਤਾ | ਘੱਟੋ-ਘੱਟ ਸਮਰਥਨ ਮੁਲ 'ਤੇ ਕਮੇਟੀ ਬਣਾਉਣ ਦੇ ਭਰੋਸੇ ਦਾ ਕੋਈ ਅਤਾ ਪਤਾ ਨਹੀਂ | ਹਰਿਆਣਾ ਨੂੰ  ਛੱਡ ਕੇ ਬਾਕੀ ਸੂਬਿਆਂ ਵਿਚ ਅੰਦੋਲਨ ਦੌਰਾਨ ਕਿਸਾਨਾਂ ਵਿਰੁਧ ਦਰਜ ਪੁਲਿਸ ਕੇਸ ਵਾਪਸ ਨਹੀਂ ਲਏ ਗਏ | ਦਿੱਲੀ ਪੁਲਿਸ ਨੇ ਕੁੱਝ ਕੇਸਾਂ ਨੂੰ  ਅੰਸ਼ਕ ਤੌਰ 'ਤੇ ਵਾਪਸ ਲੈਣ ਦੀ ਗੱਲ ਕਹੀ ਹੈ ਪਰ ਇਸ ਬਾਰੇ ਵੀ ਕੋਈ ਠੋਸ ਜਾਣਕਾਰੀ ਨਹੀਂ ਹੈ | ਦੇਸ਼ ਭਰ ਵਿਚ ਰੇਲ ਰੋਕੋ ਦੌਰਾਨ ਦਰਜ ਹੋਏ ਕੇਸਾਂ ਬਾਰੇ ਕੁੱਝ ਨਹੀਂ ਹੋਇਆ |
ਲਖੀਮਪੁਰ ਖੇੜੀ ਕਾਂਡ ਵਿਚ ਸਰਕਾਰ ਦੀ ਭੂਮਿਕਾ ਅਤੇ ਕਿਸਾਨ ਅੰਦੋਲਨ ਨੂੰ  ਦਿਤੇ ਭਰੋਸੇ ਦੀ ਅਣਦੇਖੀ ਨੂੰ  ਲੈ ਕੇ ਸਯੁੰਕਤ ਕਿਸਾਨ ਮੋਰਚਾ ਨੇ 21 ਮਾਰਚ ਨੂੰ  ਦੇਸ਼ ਵਿਆਪੀ ਰੋਸ ਪ੍ਰਦਰਸਨ ਕਰਨ ਦਾ ਫ਼ੈਸਲਾ ਕੀਤਾ ਹੈ |
ਮੋਰਚੇ ਨੇ ਦੁਹਰਾਇਆ ਕਿ ਸੰਯੁਕਤ ਕਿਸਾਨ ਮੋਰਚਾ ਟਰੇਡ ਯੂਨੀਅਨਾਂ ਵਲੋਂ 28 ਅਤੇ 29 ਮਾਰਚ ਨੂੰ  ਦਿਤੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਾ ਹੈ ਅਤੇ ਦੇਸ਼ ਭਰ ਦੇ ਕਿਸਾਨ ਇਸ ਵਿਚ ਸਰਗਰਮੀ ਨਾਲ ਹਿੱਸਾ ਲੈਣਗੇ |
ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਵਲੋਂ ਬੁਲਾਈ ਗਈ ਇਸ ਕੌਮੀ ਮੀਟਿੰਗ ਵਿਚ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ, ਬਿਹਾਰ, ਝਾਰਖੰਡ, ਅਸਾਮ, ਤਿ੍ਪੁਰਾ, ਉੜੀਸਾ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਕੇਰਲਾ, ਮਹਾਰਾਸਟਰ, ਗੁਜਰਾਤ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਤੋਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ | ਸ਼ਾਮਲ ਆਗੂਆਂ ਵਿਚ ਡਾ: ਦਰਸਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ਕੱਕਾਜੀ, ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਦੇ ਨਾਮ ਵਰਨਣਯੋਗ ਹਨ |   

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement