ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਦੀ ਸਾਜਿਸ਼ ਰਚ ਰਹੇ ਗੈਂਗਸਟਰ ਹਥਿਆਰਾਂ ਸਮੇਤ ਪੁਲਿਸ ਨੇ ਕੀਤੇ ਕਾਬੂ
Published : Mar 15, 2023, 4:58 pm IST
Updated : Mar 15, 2023, 5:35 pm IST
SHARE ARTICLE
photo
photo

ਉਹਨਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਜੰਮੂ-ਕਸ਼ਮੀਰ ਤੋਂ ਲੰਬੀ ਰੇਂਜ ਦੇ ਹਥਿਆਰ ਲਿਆਉਣੇ ਸਨ

 

ਚੰਡੀਗੜ੍ਹ: ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਦੀਆਂ ਪਲਾਨਿੰਗਾ ਕਰ ਰਹੇ ਗੈਂਗਸਟਰ ਪੁਲਿਸ ਨੇ ਕਾਬੂ ਕੀਤੇ ਹਨ ।  ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬੰਬੀਹਾ ਗਰੁੱਪ ਦੇ ਗੁਰਗਿਆਂ ਨੇ ਇਸ ਦਾ ਖੁਲਾਸਾ ਕੀਤਾ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਉਹਨਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਜੰਮੂ-ਕਸ਼ਮੀਰ ਤੋਂ ਲੰਬੀ ਰੇਂਜ ਦੇ ਹਥਿਆਰ ਲਿਆਉਣੇ ਸਨ।  ਬੱਬੂ ਮਾਨ ਅਤੇ ਮਨਕੀਰਤ ਔਲਖ ਦਾ ਕਤਲ ਕਰਨਾ ਸੀ।

ਇੱਕ ਸਪੈਸ਼ਲ ਅਪ੍ਰੇਸ਼ਨ ਅਧੀਨ ਚੰਡੀਗੜ੍ਹ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ 4 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਵਿੱਚ ਮਨੂ, ਉਸ ਦਾ ਸਾਥੀ ਅਮਨ ਕੁਮਾਰ, ਤੀਜਾ ਸੰਜੀਵ ਕੁਮਾਰ ਅਤੇ ਚੌਥਾ ਕਮਲਦੀਪ ਸ਼ਾਮਲ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੈਨੇਡਾ ਵਿੱਚ ਬੈਠੇ ਲੱਕੀ ਪਟਿਆਲ ਦੇ ਕਿਸੇ ਖਾਸ ਵਿਅਕਤੀ ਰਾਜਕੁਮਾਰ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ। ਜਿਸ ਨੇ ਇੱਕ ਦੋਸਤ ਰਾਹੀਂ ਜੰਮੂ-ਕਸ਼ਮੀਰ ਤੋਂ ਲੰਬੀ ਰੇਂਜ ਦੇ ਹਥਿਆਰ ਲਿਆਉਣ ਲਈ ਕਿਹਾ ਸੀ। ਜਿਸ ਨਾਲ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਯੋਜਨਾ ਬਣਾਈ ਜਾ ਰਹੀ ਸੀ। (ਰਮਨਦੀਪ ਕੌਰ)
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement