ਜਸਬੀਰ ਸਿੰਘ ਕੁਦਨੀ ਨੇ ਪੀ.ਐਸ.ਆਈ.ਡੀ.ਸੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Published : Mar 15, 2023, 6:57 pm IST
Updated : Mar 15, 2023, 6:57 pm IST
SHARE ARTICLE
photo
photo

ਇਸ ਮੌਕੇ ਜਸਵੀਰ ਸਿੰਘ ਕੁਦਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

 

ਚੰਡੀਗੜ੍ਹ : ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐੱਸ.ਆਈ.ਡੀ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਕੁਦਨੀ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ., ਸੂਚਨਾ ਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜਰੀ ਵਿੱਚ ਆਪਣਾ ਅਹੁਦਾ ਸੰਭਾਲਿਆ।

ਕੈਬਨਿਟ ਮੰਤਰੀਆਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਜਸਵੀਰ ਸਿੰਘ ਕੁਦਨੀ ਸੂਬੇ ਵਿੱਚ ਉਦਯੋਗਾਂ ਨੂੰ ਉੱਚਾ ਚੁੱਕਣ ਲਈ ਠੋਸ ਉਪਰਾਲੇ ਕਰਨ ਦੇ ਨਾਲ-ਨਾਲ ਉਦਯੋਗਾਂ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਸਖ਼ਤ ਮਿਹਨਤ ਕਰਨਗੇ। ਇਸ ਮੌਕੇ ਜਸਵੀਰ ਸਿੰਘ ਕੁਦਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਉਦਯੋਗ ਦੇ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਸੂਬੇ ਦਾ ਉਦਯੋਗ ‘ਰੰਗਲਾ ਪੰਜਾਬ ਮਿਸ਼ਨ’ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕੇ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement