ਅਦਾਲਤ ਵੱਲੋਂ ਇਸ ਮਾਮਲੇ 'ਤੇ ਫ਼ੈਸਲਾ 16 ਮਾਰਚ ਯਾਨੀ ਕੱਲ੍ਹ ਨੂੰ ਸੁਣਾਇਆ ਜਾਵੇਗਾ।
ਫਰੀਦਕੋਟ : ਫਰੀਦਕੋਟ ਅਦਾਲਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਣਾਇਆ ਜਾਣ ਵਾਲਾ ਫ਼ੈਸਲਾ ਮੁੜ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵੱਲੋਂ ਇਸ ਮਾਮਲੇ 'ਤੇ ਫ਼ੈਸਲਾ 16 ਮਾਰਚ ਯਾਨੀ ਕੱਲ੍ਹ ਨੂੰ ਸੁਣਾਇਆ ਜਾਵੇਗਾ।
ਇਸ ਤੋਂ ਪਹਿਲਾਂ 14 ਮਾਰਚ ਨੂੰ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਦੋਵਾਂ ਦੀ ਜ਼ਮਾਨਤ ’ਤੇ ਕਰੀਬ ਢਾਈ ਘੰਟੇ ਬਹਿਸ ਚੱਲੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਲਈ ਅੱਜ 15 ਮਾਰਚ ਦੀ ਤਰੀਕ ਤੈਅ ਕੀਤੀ ਸੀ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤੇ ਗਏ ਚਾਰਜਸ਼ੀਟ 'ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਆਪਣਾ ਪੱਖ ਅਦਾਲਤ ਵਿਚ ਰੱਖਣ ਲਈ 23 ਮਾਰਚ ਨੂੰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।
ਕੋਟਕਪੂਰਾ ਗੋਲੀਕਾਂਡ ਵਿੱਚ SIT ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।