ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ
Published : Mar 15, 2023, 7:43 pm IST
Updated : Mar 15, 2023, 7:43 pm IST
SHARE ARTICLE
PHOTO
PHOTO

ਨਵਾਂ ਟਰਾਂਸਫਾਰਮਰ ਜਾਰੀ ਕਰਵਾਉਣ ਬਦਲੇ ਮੰਗੀ ਸੀ 12 ਹਜ਼ਾਰ ਰੁਪਏ ਰਿਸ਼ਵਤ

 

ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਤੇਜ਼ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਜਲੀ ਮੁਲਾਜਮ ਨੇ ਉਸਦੇ ਖੇਤ ਦੀ ਮੋਟਰ ਦੇ ਬਿਜਲੀ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਜਾਰੀ ਕਰਵਾਉਣ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਹ ਜੇ.ਈ. ਪਹਿਲਾਂ ਹੀ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ-ਵਾਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਦੇ ਬਠਿੰਡਾ ਯੂਨਿਟ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 8,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Tags: pspcl, arrest, je

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement