ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ, 6 ਮੰਤਰੀਆਂ ਦੇ ਵਿਭਾਗਾਂ ਵਿਚ ਬਦਲਾਅ
Published : Mar 15, 2023, 7:39 pm IST
Updated : Mar 15, 2023, 8:33 pm IST
SHARE ARTICLE
Punjab cabinet reshuffle
Punjab cabinet reshuffle

ਅਮਨ ਅਰੋੜਾ ਤੋਂ ਵਾਪਸ ਲਿਆ ਸ਼ਹਿਰੀ ਵਿਕਾਸ ਵਿਭਾਗ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 6 ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿਚ ਬਦਲਾਅ ਕੀਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਮੁੱਖ ਮੰਤਰੀ ਭਗਵੰਤ ਮਾਨ, ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਲਾਲਜੀਤ ਸਿੰਘ ਭੁੱਲਰ, ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਦੇ ਨਾਂਅ ਹਨ।

 

Photo

ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਸ਼ਹਿਰੀ ਵਿਕਾਸ ਵਿਭਾਗ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਾਪਸ ਲੈ ਲਿਆ ਗਿਆ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੋਵੇਗਾ। ਇਸ ਦੀ ਥਾਂ ਅਮਨ ਅਰੋੜਾ ਨੂੰ ਪ੍ਰਸ਼ਾਸਨਿਕ ਸੁਧਾਰ ਵਿਭਾਗ ਮਿਲ ਗਿਆ ਹੈ। ਅਰੋੜਾ ਕੋਲ ਹੁਣ ਚਾਰ ਵਿਭਾਗਾਂ ਦੀ ਜ਼ਿੰਮੇਵਾਰੀ ਹੋਵੇਗੀ। ਦੂਜੇ ਪਾਸੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਤੋਂ ਫੂਡ ਪ੍ਰੋਸੈਸਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ। ਹੁਣ ਇਹ ਵਿਭਾਗ ਲਾਲਜੀਤ ਸਿੰਘ ਭੁੱਲਰ ਕੋਲ ਹੋਵੇਗਾ। ਜਦਕਿ ਚੇਤਨ ਸਿੰਘ ਚੌੜਾਮਾਜਰਾ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਸ਼ਾਸਨਿਕ ਸੁਧਾਰਾਂ ਦਾ ਵਿਭਾਗ ਮੰਤਰੀ ਮੀਤ ਹੇਅਰ ਤੋਂ ਵਾਪਸ ਲੈ ਕੇ ਅਮਨ ਅਰੋੜਾ ਨੂੰ ਸੌਂਪ ਦਿੱਤਾ ਗਿਆ ਹੈ।

Photo

ਮੁੱਖ ਮੰਤਰੀ ਭਗਵੰਤ ਮਾਨ ਕੋਲ ਹੁਣ ਆਮ ਪ੍ਰਸ਼ਾਸਨ, ਗ੍ਰਹਿ ਮੰਤਰਾਲਾ, ਵਿਜੀਲੈਂਸ, ਸਹਿਕਾਰਤਾ, ਉਦਯੋਗ ਅਤੇ ਵਣਜ, ਜੇਲ੍ਹਾਂ, ਕਾਨੂੰਨੀ ਮਾਮਲੇ, ਸ਼ਹਿਰੀ ਹਵਾਬਾਜ਼ੀ, ਸ਼ਹਿਰੀ ਵਿਕਾਸ ਵਿਭਾਗ ਆ ਗਿਆ ਹੈ। ਅਮਨ ਅਰੋੜਾ ਨੂੰ ਨਵਿਆਉਣ ਊਰਜਾ ਸਰੋਤ, ਪ੍ਰਿੰਟਿੰਗ ਅਤੇ ਸਟੇਸ਼ਨਰੀ, ਗਵਰਨੈਂਸ ਸੁਧਾਰ, ਰੁਜ਼ਗਾਰ ਜਨਰੇਸ਼ਨ ਵਿਭਾਗ ਮਿਲਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਕੋਲ ਜਲ ਸਰੋਤ, ਖਾਣਾਂ, ਵਿਗਿਆਨ ਅਤੇ ਟੈਕਨਾਲੋਜੀ, ਵਾਤਾਵਰਣ, ਖੇਡਾਂ ਅਤੇ ਯੁਵਕ ਮਾਮਲੇ ਵਿਭਾਗ ਆਇਆ ਹੈ।

ਲਾਲਜੀਤ ਭੁੱਲਰ ਕੋਲ ਟਰਾਂਸਪੋਰਟ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ ਵਿਭਾਗ ਹਨ। ਚੇਤਨ ਸਿੰਘ ਜੌੜਾਮਾਜਰਾ ਕੋਲ ਰੱਖਿਆ ਸੇਵਾ ਭਲਾਈ, ਸੁਤੰਤਰਤਾ ਸੈਨਾਨੀ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਆਏ ਹਨ ਜਦਕਿ ਅਨਮੋਲ ਗਗਨ ਮਾਨ ਕੋਲ ਸੈਰ-ਸਪਾਟਾ ਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗ ਹੋਣਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement