
ਵੱਖ-ਵੱਖ ਰਾਸ਼ਟਰੀ ਅਤੇ ਰਾਜ ਪੱਧਰ ਦੇ ਮੁੱਦਿਆਂ 'ਤੇ ਹੋਈ ਚਰਚਾ
ਲੁਧਿਆਣਾ: ਲੁਧਿਆਣਾ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਮੰਗਲਵਾਰ ਨੂੰ ਸੰਸਦ ਦੇ ਸੈਸ਼ਨ ਦੌਰਾਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਅਰੋੜਾ ਨੇ ਬੁੱਧਵਾਰ ਨੂੰ ਇੱਥੇ ਇਕ ਬਿਆਨ ਵਿਚ ਕਿਹਾ, "ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਅਤੇ ਰਾਜ ਪੱਧਰ ਦੇ ਮੁੱਦਿਆਂ 'ਤੇ ਚਰਚਾ ਕੀਤੀ ਗਈ।"
ਇਹ ਵੀ ਪੜ੍ਹੋ: ਟੀਵੀ ਇੰਡਸਟਰੀ ’ਚ ਸੋਗ ਦੀ ਲਹਿਰ : ਨਹੀਂ ਰਹੇ ਮਸ਼ਹੂਰ ਅਦਾਕਾਰ ਸਮੀਰ ਖੱਖੜ
ਉਹਨਾਂ ਦੱਸਿਆ ਕਿ ਇਸ ਦੌਰਾਨ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ ਗਈ। ਉਹਨਾਂ ਕਿਹਾ ਕਿ ਗਰੀਬਾਂ ਲਈ ਸਸਤੀਆਂ ਸਿਹਤ ਸੇਵਾਵਾਂ ਬਾਰੇ ਵੀ ਚਰਚਾ ਕੀਤੀ ਹੋਈ। ਅਰੋੜਾ ਨੇ ਮੀਟਿੰਗ 'ਤੇ ਪੂਰੀ ਤਸੱਲੀ ਪ੍ਰਗਟਾਈ।
ਇਹ ਵੀ ਪੜ੍ਹੋ: ਸੌਦਾ ਸਾਧ ਨੇ ਰਾਜਨੀਤੀ ਤੋਂ ਕੀਤਾ ਕਿਨਾਰਾ, ਡੇਰੇ ਦਾ ਰਾਜਨੀਤਿਕ ਵਿੰਗ ਕੀਤਾ ਗਿਆ ਭੰਗ
ਅਰੋੜਾ ਨੇ ਕਿਹਾ, "ਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਨੂੰ ਹਰ ਪੱਖ ਤੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।" ਅਰੋੜਾ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੇ ਇੱਕ ਦੂਜੇ ਨਾਲ ਖੁਸ਼ੀ ਦਾ ਅਦਾਨ-ਪ੍ਰਦਾਨ ਵੀ ਕੀਤਾ। ਸੰਸਦ ਮੈਂਬਰ ਨੇ ਆਸ ਪ੍ਰਗਟਾਈ ਕਿ ਇਹ ਮੀਟਿੰਗ ਪੰਜਾਬ ਰਾਜ ਲਈ ਕਈ ਪੱਖਾਂ ਤੋਂ ਲਾਹੇਵੰਦ ਸਾਬਤ ਹੋਵੇਗੀ।