ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਸੌਦਾ ਸਾਧ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੌਦਾ ਸਾਧ ਖ਼ਿਲਾਫ਼ 7 ਮਾਰਚ ਨੂੰ ਜਲੰਧਰ ਦੇ ਥਾਣਾ ਪਤਾਰਾ ਵਿਖੇ ਦਰਜ ਐੱਫਆਈਆਰ ਨੂੰ ਰੱਦ ਕਰਨ ਦੀ ਮੰਗ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਫਿਲਹਾਲ ਐਫਆਈਆਰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੋਈ ਨਿਰਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ
ਦੱਸ ਦੇਈਏ ਕਿ ਐੱਫਆਈਆਰ ਵਿਚ ਇਹ ਇਲਜ਼ਾਮ ਲਗਾਏ ਗਏ ਸਨ ਕਿ ਸੌਦਾ ਸਾਧ ਨੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਐੱਫਆਈਆਰ ਵਿਚ ਲਿਖਿਆ ਗਿਆ ਕਿ ਸੌਦਾ ਸਾਧ ਨੇ ਗੁਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦੇ ਸਬੰਧ ਵਿਚ ਗਲਤ ਸ਼ਬਦਾਵਲੀ ਬੋਲੀ ਸੀ ਤੇ ਇਤਿਹਾਸ ਵੀ ਗਲਤ ਦੱਸਿਆ ਸੀ।
ਇਹ ਵੀ ਪੜ੍ਹੋ: ਲੁਧਿਆਣਾ ਫੈਕਟਰੀ ਵਿਚ ਅੱਗ ਲੱਗਣ ਕਾਰਨ 3 ਦੀ ਮੌਤ, ਫੈਕਟਰੀ ਮਾਲਕ ਖ਼ਿਲਾਫ਼ ਮੁਕੱਦਮਾ ਦਰਜ
ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤਲੱਨ ਨੇ ਸੌਦਾ ਸਾਧ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਸੌਦਾ ਸਾਧ ਖ਼ਿਲਾਫ਼ ਆਈਪੀਸੀ ਦੀ ਧਾਰਾ-295/ਏ ਤਹਿਤ ਕੇਸ ਦਰਜ ਕੀਤਾ ਗਿਆ ਹੈ।