ਕਰੀਬ 4 ਮਹੀਨੇ ਪਹਿਲਾ ਹੋਇਆ ਸੀ ਮ੍ਰਿਤਕ ਦਾ ਵਿਆਹ
ਬੁਢਲਾਡਾ : ਪੰਜਾਬ ਦੇ ਬੁਢਲਾਡਾ ਵਿਚ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਪਿੰਡ ਦਾਤੇਵਾਸ ਦੇ ਨੌਜਵਾਨ ਹਰਸਿਮਰਤ ਦੀਪ (25) ਨੇ ਪਿੰਡ ਦੇ ਰੇਲਵੇ ਸਟੇਸ਼ਨ ਨਜ਼ਦੀਕ ਇੱਕ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਦੇ ਬਿਆਨਾਂ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਜ਼ਿਕਰਯੋਗ ਹੈ ਕਿ ਮ੍ਰਿਤਕ ਦਾ ਕਰੀਬ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ । ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ । ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਮਾਤਾ ਪਿਤਾ ਛੱਡ ਗਿਆ ਹੈ।