
ਆਮਦਨ ਤੋਂ ਵੱਧ ਜਾਇਦਾਦ ਦੇ ਮੈਲੇ ਵਿਚ ਹੋ ਰਹੀ ਜਾਂਚ
ਫ਼ਿਰੋਜ਼ਪੁਰ (ਨਿਰਵੈਰ ਸਿੰਘ ਸਿੰਧੀ) : ਫ਼ਿਰੋਜ਼ਪੁਰ ਦਿਹਾਤੀ ਹਲਕੇ ਦੀ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ ਜੋ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਹਨ, ਤੋਂ ਫ਼ਿਰੋਜ਼ਪੁਰ ਵਿਜੀਲੈਂਸ ਅਧਿਕਾਰੀਆਂ ਨੇ ਕਰੀਬ 3 ਘੰਟੇ ਉਨ੍ਹਾਂ ਦੀ ਜਾਇਦਾਦ ਬਾਰੇ ਪੁਛਗਿਛ ਕੀਤੀ।
ਇਸ ਸਬੰਧੀ ਸੰਪਰਕ ਕਰਨ ’ਤੇ ਵਿਜੀਲੈਂਸ ਬਿਊਰੋ ਦੇ ਫ਼ਿਰੋਜ਼ਪੁਰ ਦੇ ਡੀਐੱਸਪੀ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਵਿਭਾਗ ਕੋਲ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਵਿਜੀਲੈਂਸ ਦੀ ਇਨਕੁਆਰੀ ਆਈ ਹੈ, ਜਿਸ ਸਬੰਧੀ ਉਨ੍ਹਾਂ ਨੇ ਵਿਧਾਇਕਾ ਤੋਂ ਪੁਛਗਿਛ ਕੀਤੀ ਹੈ ਅਤੇ ਇਨਕੁਆਰੀ ਜਾਰੀ ਰਹੇਗੀ। ਇਸ ਸ਼ਿਕਾਇਤ ਨਾਲ ਸਬੰਧਤ ਇਨਕੁਆਰੀ ਦੀ ਰਿਪੋਰਟ ਉਨ੍ਹਾਂ ਨੇ 3 ਮਹੀਨਿਆਂ ਦੇ ਅੰਦਰ-ਅੰਦਰ ਦਾਖ਼ਲ ਕਰਨੀ ਹੁੰਦੀ ਹੈ ਅਤੇ ਜੇਕਰ ਅੱਗੇ ਜ਼ਰੂਰਤ ਪਈ ਤਾਂ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਜਾਵੇਗਾ।
ਇਹ ਵੀ ਪੜ੍ਹੋ: ਯੂਟਿਊਬਰ ਜੋਰਾਵਰ ਸਿੰਘ ਕਲਸੀ ਸਾਥੀ ਗੁਰਪ੍ਰੀਤ ਸਿੰਘ ਸਮੇਤ ਗ੍ਰਿਫ਼ਤਾਰ
ਉਥੇ ਹੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੇ ਦਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਵਲੋਂ ਜਾਇਦਾਦ ਦੇ ਮਾਮਲੇ ’ਚ ਬੁਲਾਇਆ ਗਿਆ ਸੀ। ਸਾਬਕਾ ਵਿਧਾਇਕਾ ਨੇ ਕਿਹਾ ਕਿ ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਵਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਪੂਰੇ ਜਵਾਬ ਦਿਤੇ ਹਨ ਅਤੇ ਜੇਕਰ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਵਲੋਂ ਦੁਬਾਰਾ ਬੁਲਾਇਆ ਗਿਆ ਤਾਂ ਉਹ ਜਾਂਚ ’ਚ ਵਿਜੀਲੈਂਸ ਵਿਭਾਗ ਨੂੰ ਪੂਰਾ ਸਹਿਯੋਗ ਦੇਣਗੇ ਤੇ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿਤੇ ਜਾਣਗੇ।