Amritsar News: ਪੰਜਾਬ ਵਿਚ ਵੱਡੀ ਵਾਰਦਾਤ, ਥਾਣੇ ਦੇ ਬਾਹਰ ਹੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਮੌਤ
Published : Mar 15, 2024, 11:57 am IST
Updated : Mar 15, 2024, 11:57 am IST
SHARE ARTICLE
Amritsar murder punjab news in punjabi
Amritsar murder punjab news in punjabi

Amritsar News: ਤਿੰਨ ਮਹੀਨੇ ਪਹਿਲਾਂ ਕੀਤਾ ਗਿਆ ਸੀ ਅਗਵਾ

Amritsar murder punjab news in punjabi : ਅੰਮ੍ਰਿਤਸਰ ਦੇ ਹਕੀਮਾ ਗੇਟ ਥਾਣੇ ਦੇ ਬਾਹਰ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ। ਨੌਜਵਾਨ ਨੂੰ ਤਿੰਨ ਮਹੀਨੇ ਪਹਿਲਾਂ ਅਗਵਾ ਕੀਤਾ ਗਿਆ ਸੀ ਅਤੇ ਫਿਰ ਪੁਲਿਸ ਨੇ ਟਰੇਸ ਕਰਕੇ ਭੱਲ ਲਿਆ ਸੀ। ਫਿਲਹਾਲ ਪੁਲਿਸ ਅਨੁਸਾਰ ਮੁਲਜ਼ਮਾਂ ਦੀ ਮ੍ਰਿਤਕ ਦੇ ਦੋਸਤਾਂ ਨਾਲ ਪੁਰਾਣੀ ਦੁਸ਼ਮਣੀ ਸੀ। ਪੁਰਾਣੀ ਰੰਜਿਸ਼ ਕਾਰਨ ਉਸ ਦਾ ਕਤਲ ਕੀਤਾ ਗਿਆ ਸੀ। ਪੁਲਿਸ ਨੇ ਦੋਸ਼ੀਆਂ ਦੀ ਪਛਾਣ ਕਰ ਲਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Mohali News: 8 ਸਾਲ ਬਾਅਦ ਹੋਏ ਮਾਸੂਮ ਪੁੱਤ ਦੀ ਮਾਂ ਦੀਆਂ ਅੱਖਾਂ ਸਾਹਮਣੇ ਹੋਈ ਮੌਤ 

ਸੂਤਰਾਂ ਮੁਤਾਬਕ ਬੀਤੀ ਦੇਰ ਰਾਤ ਰਾਮਬਾਗ ਦਾ ਰਹਿਣ ਵਾਲਾ ਬੀਨੂੰ ਆਪਣੇ ਦੋ ਦੋਸਤਾਂ ਹਰਜੀਤ ਅਤੇ ਸੰਜੂ ਨਾਲ ਗੇਟ ਹਕੀਮਾ ਇਲਾਕੇ 'ਚ ਘੁੰਮ ਰਿਹਾ ਸੀ। ਜਿੱਥੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਮੁਲਜ਼ਮ ਬੀਨੂੰ ਦੀ ਕਾਰ ਦਾ ਪਿੱਛਾ ਕਰ ਰਹੇ ਸਨ, ਜਿਸ ਤੋਂ ਬਾਅਦ ਬੀਨੂੰ ਨੇ ਕਾਰ ਥਾਣੇ ਵੱਲ ਮੋੜ ਦਿੱਤੀ ਅਤੇ ਥਾਣੇ ਦੇ ਬਾਹਰ ਹੀ ਉਸ ਨੂੰ ਗੋਲੀ ਮਾਰ ਦਿਤੀ ਗਈ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਦੋ ਗੈਂਗਸਟਰ ਕੀਤੇ ਕਾਬੂ, ਕਈ ਸਮੇਂ ਤੋਂ ਚੱਲ ਰਹੇ ਸਨ ਫਰਾਰ

ਮ੍ਰਿਤਕ ਬੀਨੂੰ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੇ ਲੜਕੇ ਨੂੰ ਤਿੰਨ ਮਹੀਨੇ ਪਹਿਲਾਂ ਅਗਵਾ ਕੀਤਾ ਗਿਆ ਸੀ, ਜਿਸ ਲਈ ਉਸ ਨੇ ਲੌਂਗੀ ਨਾਂ ਦੇ ਨੌਜਵਾਨ ਨੂੰ 3 ਲੱਖ ਰੁਪਏ ਦੀ ਫਿਰੌਤੀ ਦਿਤੀ ਸੀ। ਉਸ ਨੇ ਕਿਹਾ ਕਿ ਬਾਅਦ ਵਿੱਚ ਡੀ ਡਿਵੀਜ਼ਨ ਪੁਲਿਸ ਨੇ ਉਸ ਨੂੰ ਫਿਰੌਤੀ ਦੀ ਰਕਮ ਵਾਪਸ ਕਰ ਦਿਤੀ ਸੀ। ਬੀਨੂੰ ਦੀ ਮਾਂ ਨੇ ਦੱਸਿਆ ਕਿ ਉਸ ਦੇ ਲੜਕੇ ਬੀਨੂੰ ਨੂੰ 8-10 ਦਿਨ ਪਹਿਲਾਂ ਵੀ ਧਮਕੀ ਮਿਲੀ ਸੀ। ਮੁਲਜ਼ਮਾਂ ਨੇ ਉਸ ਤੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੀਨੂੰ ਦੀ ਮਾਂ ਮੁਤਾਬਕ ਘਟਨਾ ਵਾਲੇ ਦਿਨ ਬੀਨੂੰ ਸਵੇਰ ਤੋਂ ਹੀ ਉਸ ਦੇ ਨਾਲ ਸੀ। ਉਸ ਨੇ ਗਾਰਡਨ ਐਨਕਲੇਵ ਵਿੱਚ ਨਵੀਂ ਜਗ੍ਹਾ ਲਈ ਹੈ, ਜਿਸ ਦੀ ਅਦਾਲਤ ਵਿਚ ਪਹਿਲਾਂ ਰਜਿਸਟਰੀ ਕਰਵਾਈ ਗਈ। ਜਿਸ ਤੋਂ ਬਾਅਦ ਉਹ ਗਾਰਡਨ ਐਨਕਲੇਵ ਵਿੱਚ ਚਲੇ ਗਏ। ਫਿਰ ਸ਼ਾਮ ਨੂੰ ਉਹ ਆਪਣੇ ਘਰ ਪਰਤੇ ਪਰ ਬੀਨੂੰ  ਕਾਰ ਵਿੱਚ ਚਲਾ ਗਿਆ। ਫਿਰ ਰਾਤ ਨੂੰ ਉਸ ਨੂੰ HHO ਦਾ ਫੋਨ ਆਇਆ ਕਿ ਉਸ ਦੇ ਪੁੱਤਰ ਦੀ ਹਾਲਤ ਨਾਜ਼ੁਕ ਹੈ।

ਬੀਨੂੰ ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਿਹਾ ਸੀ ਜਦੋਂ ਕਿ ਉਸ ਦਾ ਪਿਤਾ ਹਰਿਮੰਦਰ ਸਾਹਿਬ ਦੇ ਨੇੜੇ ਕੱਪੜੇ ਦੀ ਦੁਕਾਨ ਚਲਾਉਂਦਾ ਹੈ। ਬੀਨੂੰ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੇ ਬੇਟੇ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ, ਫਿਰ ਵੀ ਉਹ ਨਹੀਂ ਜਾਣਦੀ ਕਿ ਉਸ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ। ਇਸ ਮਾਮਲੇ ਸਬੰਧੀ ਏ.ਡੀ.ਸੀ.ਪੀ ਸਿਟੀ 1 ਆਈ.ਪੀ.ਐਸ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਮੁਲਜ਼ਮਾਂ ਦੀ ਬੀਨੂੰ  ਦੇ ਦੋਸਤਾਂ ਨਾਲ ਪੁਰਾਣੀ ਦੁਸ਼ਮਣੀ ਸੀ। ਉਹ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ ਪਰ ਗੋਲੀ ਉਸ ਦੇ ਪੁੱਤ ਨੂੰ ਲੱਗੀ। ਫਿਲਹਾਲ ਰਾਤ ਭਰ ਚੱਲੇ ਆਪ੍ਰੇਸ਼ਨ ਤੋਂ ਬਾਅਦ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।

(For more news apart from 'Amritsar murder punjab news in punjabi ' stay tuned to Rozana Spokesman

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement