Ludhiana News: ਲੁਧਿਆਣਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

By : GAGANDEEP

Published : Mar 15, 2024, 9:55 am IST
Updated : Mar 15, 2024, 9:55 am IST
SHARE ARTICLE
Death of youth due to drug overdose in Ludhiana news in punjabi
Death of youth due to drug overdose in Ludhiana news in punjabi

Ludhiana News: ਘਰ ਤੋਂ ਡੇਢ ਕਿਲੋਮੀਟਰ ਦੂਰ ਮਿਲੀ ਲਾਸ਼

Death of youth due to drug overdose in Ludhiana news in punjabi: ਲੁਧਿਆਣਾ ਵਿਚ ਬੀਤੀ ਰਾਤ ਈਸਾ ਨਗਰੀ ਦੀ ਜਿੰਮ ਵਾਲੀ ਗਲੀ ਵਿਚ ਇਕ ਨੌਜਵਾਨ ਦੀ ਲਾਸ਼ ਪਈ ਮਿਲੀ। ਮੰਨਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਹਾਲਾਂਕਿ ਪਰਿਵਾਰਕ ਮੈਂਬਰਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਨਸ਼ੇ ਕਾਰਨ ਹੋਈ ਹੈ। ਨੌਜਵਾਨ ਪਹਿਲਾਂ ਨਸ਼ੇ ਦਾ ਆਦੀ ਸੀ ਪਰ ਕੁਝ ਦਿਨਾਂ ਤੋਂ ਨਸ਼ਾ ਛੱਡ ਗਿਆ ਸੀ। ਮ੍ਰਿਤਕ ਦੀ ਪਛਾਣ ਦੀਪਕ ਧਾਲੀਵਾਲ ਵਾਸੀ ਖੁੱਡ ਮੁਹੱਲਾ ਵਜੋਂ ਹੋਈ ਹੈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: Assam news : ਆਸਾਮ 'ਚ 110 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ 

ਮ੍ਰਿਤਕ ਦੇ ਭਰਾ ਕਰਨ ਨੇ ਦੱਸਿਆ ਕਿ ਰਾਤ ਕਰੀਬ 8.30 ਵਜੇ ਇਕ ਨੌਜਵਾਨ ਉਨ੍ਹਾਂ ਦੇ ਘਰ ਪਹੁੰਚਿਆ ਅਤੇ ਦੱਸਿਆ ਕਿ ਉਸ ਦਾ ਭਰਾ ਦੀਪਕ ਈਸਾ ਨਗਰੀ ਪੁਲੀ ਨੇੜੇ ਜਿੰਮ ਵਾਲੀ ਗਲੀ 'ਚ ਡਿੱਗਿਆ ਪਿਆ ਮਿਲਿਆ। ਉਹ ਤੁਰੰਤ ਉੱਥੇ ਪਹੁੰਚਿਆ ਅਤੇ ਭਰਾ ਨੂੰ ਸੀਐਮਸੀ ਹਸਪਤਾਲ ਲੈ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਪੁਲਿਸ ਦੀ ਕਾਰਵਾਈ, UP ਤੋਂ 9 ਗੈਂਗਸਟਰ ਕੀਤੇ ਕਾਬੂ

ਕਰਨ ਅਨੁਸਾਰ ਜਿਸ ਗਲੀ ਵਿੱਚ ਭਰਾ ਡਿੱਗਿਆ ਪਿਆ ਸੀ, ਉਸ ਵਿੱਚ ਇੱਕ ਨਸ਼ਾ ਤਸਕਰ ਰਹਿੰਦਾ ਹੈ। ਰਾਤ ਸਮੇਂ ਉਸ ਦੇ ਭਰਾ ਨੂੰ ਉਸ ਥਾਂ 'ਤੇ ਬੁਲਾਇਆ ਗਿਆ ਹੈ। ਉਸ ਦੀ ਜੇਬ ਵਿੱਚੋਂ ਮੋਬਾਈਲ ਅਤੇ ਪੈਸੇ ਵੀ ਗਾਇਬ ਹਨ। ਸ਼ੱਕ ਹੈ ਕਿ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਦੀਪਕ ਘਰ ਤੋਂ ਡੇਢ ਕਿਲੋਮੀਟਰ ਦੂਰ ਲੇਟਿਆ ਹੋਇਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।


ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਨਸ਼ਾ ਤਸਕਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ।

(For more news apart from 'Death of youth due to drug overdose in Ludhiana news in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement