
ਧਰਮਸੋਤ ਨੇ ਅਨੁਸੂਚਿਤ ਅਪਰਾਧਾਂ ਦੇ ਸਬੰਧ ਵਿੱਚ 6.34 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਹੈ।
Sadhu Singh Dharamsot: ਚੰਡੀਗੜ੍ਹ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਾਂ ਦੀ 4.58 ਕਰੋੜ ਰੁਪਏ ਦੀ ਜਾਇਦਾਦ ਅਸਥਾਈ ਤੌਰ 'ਤੇ ਜ਼ਬਤ ਕਰ ਲਈ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿਚ ਪਾਇਆ ਗਿਆ ਕਿ ਧਰਮਸੋਤ ਨੇ 1 ਮਾਰਚ, 2016 ਤੋਂ 31 ਮਾਰਚ, 2022 ਦੀ ਮਿਆਦ ਵਿਚ ਆਪਣੇ ਪੁੱਤ ਲਈ ਸਰੋਤਾਂ ਤੋਂ ਵੱਧ ਜਾਇਦਾਦਾਂ ਬਣਾਈਆਂ ਸਨ। ਇਸ ਸਮੇਂ ਦੌਰਾਨ ਉਹ ਪੰਜਾਬ ਵਿਚ ਜੰਗਲਾਤ ਮੰਤਰੀ ਵਜੋਂ ਕੰਮ ਕਰ ਰਹੇ ਸਨ।
ਜਲੰਧਰ ਈਡੀ ਨੇ 13 ਮਾਰਚ, 2024 ਨੂੰ ਪੀਐਮਐਲਏ ਦੀਆਂ ਧਾਰਾਵਾਂ ਤਹਿਤ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀਆਂ 4.58 ਕਰੋੜ ਰੁਪਏ ਦੀਆਂ ਵੱਖ-ਵੱਖ ਜਾਇਦਾਦਾਂ ਅਸਥਾਈ ਤੌਰ 'ਤੇ ਕੁਰਕ ਕੀਤੀਆਂ ਹਨ।
ਕੁਰਕੀ ਵਿਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਹਨ। ਇਹਨਾਂ ਵਿਚ ਦੋ ਰਿਹਾਇਸ਼ੀ ਪਲਾਟ, ਇੱਕ ਰਿਹਾਇਸ਼ੀ ਮਕਾਨ ਅਤੇ ਪੰਜਾਬ ਵਿਚ ਇੱਕ ਰਿਹਾਇਸ਼ੀ ਫਲੈਟ ਦੇ ਨਾਲ-ਨਾਲ ਬੈਂਕ ਬੈਲੰਸ ਅਤੇ ਮਿਉਚੁਅਲ ਫੰਡਾਂ ਵਿਚ ਨਿਵੇਸ਼ ਸਮੇਤ ਚੱਲ-ਅਚੱਲ ਜਾਇਦਾਦਾਂ ਸ਼ਾਮਲ ਹਨ। ਈਡੀ ਦੀ ਜਾਂਚ ਵਿਚ ਪਾਇਆ ਗਿਆ ਕਿ ਧਰਮਸੋਤ ਨੇ ਅਨੁਸੂਚਿਤ ਅਪਰਾਧਾਂ ਦੇ ਸਬੰਧ ਵਿੱਚ 6.34 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਹੈ।
(For more Punjabi news apart from Ex-minister Sadhu Singh Dharamsot's property of Rs 4.58 crore attached News IN Punjabi, stay tuned to Rozana Spokesman)