Harchand Singh Burst News: ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ- ਹਰਚੰਦ ਸਿੰਘ ਬਰਸਟ
Published : Mar 15, 2024, 5:52 pm IST
Updated : Mar 15, 2024, 5:52 pm IST
SHARE ARTICLE
Harchand Singh Burst News in punjabi
Harchand Singh Burst News in punjabi

Harchand Singh Burst News: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Harchand Singh Burst News in punjabi : ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਡਾਇਰੈਕਟੋਰੇਟ ਆਫ ਮਾਰਕਿਟਿੰਗ ਐਂਡ ਇੰਸਪੈਕਸ਼ਨ, ਖੇਤਰੀ ਦਫ਼ਤਰ, ਚੰਡੀਗੜ੍ਹ ਵਲੋਂ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਅੱਜ ਕਿਸਾਨ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਬਤੌਰ ਮੁੱਖ ਮਹਿਮਾਨ ਅਤੇ ਪਦਮਾ ਪਾਂਡੇ, ਮੈਂਬਰ, ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ, ਚੰਡੀਗੜ੍ਹ (ਯੂ.ਟੀ.) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਉਦਘਾਟਨ ਹਰਚੰਦ ਸਿੰਘ ਬਰਸਟ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Ludhiana News: ਭੈਣ ਦੇ ਸਹੁਰੇ ਪ੍ਰਵਾਰ ਤੋਂ ਦੁਖੀ ਹੋ ਕੇ ਭਰਾ ਨੇ ਟਰੇਨ ਅੱਗੇ ਆ ਕੇ ਕੀਤੀ ਖ਼ੁਦਕੁਸ਼ੀ 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਮਿਲਾਵਟੀ ਖਾਣਾ ਖਾਉਣ ਕਰਕੇ ਲੋਕਾਂ ਵਿੱਚ ਬੀਮਾਰੀਆਂ ਵੱਧ ਰਹੀਆਂ ਹਨ। ਜਿਸ ਪ੍ਰਤੀ ਲੋਕਾਂ ਦਾ ਸੁਚੇਤ ਰਹਿਣਾ ਬਹੁਤ ਜਰੂਰੀ ਹੈ। ਮਿਲਾਵਟ ਕਰਨ ਵਾਲਿਆਂ ਖਿਲਾਫ਼ ਕਾਫੀ ਸਖ਼ਤ ਕਾਨੂੰਨ ਬਣੇ ਹੋਏ ਹਨ, ਪਰ ਅੱਜ ਮਿਲਾਵਟ ਕਰਨ ਵਾਲਿਆਂ ਦੀ ਗਿਣਤੀ ਬਹੁਤ ਵੱਧ ਚੁੱਕੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਵਧੇਰੇ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਅੱਜ ਦੇ ਸਮੇਂ ਵਿੱਚ ਪਿੰਡਾਂ ਦੇ ਲੋਕਾਂ ਅਤੇ ਇੰਸਟੀਚਿਊਟਸ ਵਿੱਚ ਖਪਤਕਾਰਾਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾਂ ਲਿਆਉਣੀ ਜਰੂਰੀ ਹੈ। ਕਿਉਂਕਿ ਇਹ ਲੋਕ ਆਪਣੇ ਹੱਕਾ ਬਾਰੇ ਜਾਣੂ ਨਹੀਂ ਹਨ।

ਇਹ ਵੀ ਪੜ੍ਹੋ: Haryana News: ਬਲਾਤਕਾਰੀ ਸੌਦਾ ਸਾਧ ਵਰਗੇ 89 ਹੋਰ ਕੈਦੀਆਂ ਨੂੰ ਹੁਣ ਤੱਕ ਦੇ ਚੁੱਕੇ ਪੈਰੋਲ-ਹਰਿਆਣਾ ਸਰਕਾਰ 

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ-ਨਾਮ ਦੇ ਨਾਲ ਹੁਣ ਤੱਕ ਪੰਜਾਬ ਰਾਜ ਦੀਆਂ 79 ਮੰਡੀਆਂ ਜੁੜ ਚੁੱਕੀਆਂ ਹਨ ਅਤੇ ਇਸ ਪੋਰਟਲ ਨਾਲ 2.17 ਲੱਖ ਕਿਸਾਨ, 8,948 ਆੜਤੀ, 2,876 ਖਰੀਦਦਾਰ ਅਤੇ 39 ਐਫ.ਪੀ.ਓਜ਼ ਰਜਿਸਟਰ ਹੋ ਚੁੱਕੇ ਹਨ। ਇਸ ਸਕੀਮ ਤਹਿਤ 11 ਜਿਨਸਾਂ (ਬਾਸਮਤੀ, ਮੱਕੀ, ਨਰਮਾ, ਮੂੰਗੀ, ਹਰੇ ਮਟਰ, ਆਲੂ, ਸ਼ਿਮਲਾ ਮਿਰਚ, ਕਿਨੂੰ, ਖਰਬੂਜਾ, ਲਿਚੀ ਅਤੇ ਸੂਰਜਮੁੱਖੀ) ਦੀ ਖਰੀਦ-ਵੇਚ ਆਨ-ਲਾਈਨ ਪੋਰਟਲ ਰਾਹੀਂ ਕੀਤੀ ਜਾਂਦੀ ਹੈ। ਬਰਸਟ ਨੇ ਸਾਰਿਆਂ ਨੂੰ ਟੈਕਨਾਲੋਜੀ ਨਾਲ ਜੁੜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਰੋਕਣਾ ਬਹੁਤ ਜਰੂਰੀ ਹੈ ਅਤੇ ਉਹ ਇਸ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ।   

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਦਮਾ ਪਾਂਡੇ  ਨੇ ਖਪਤਕਾਰ ਸੁਰੱਖਿਆ ਐ=ਕਟ ਅਤੇ ਖਪਤਕਾਰਾਂ ਦੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਸਰਕਾਰੀ ਟ੍ਰੇਡ ਮਾਰਕ ਹੈ ਤੇ ਜਿਸ ਬਾਰੇ ਸਾਰਿਆਂ ਨੂੰ ਜਾਣੂ ਹੋਣਾ ਚਾਹੀਦਾ ਹੈ। ਖਰੀਦਦਾਰੀ ਵੇਲੇ ਹਰ ਪ੍ਰੋਡਕਟ ਨੂੰ ਜਾਂਚ-ਪੜਤਾਲ ਤੋਂ ਬਾਅਦ ਹੀ ਖਰੀਦਣਾ ਚਾਹੀਦਾ ਹੈ। ਸਵਰਨ ਸਿੰਘ, ਡੀ.ਜੀ.ਐਮ. ਮਾਰਕਿਟਿੰਗ, ਪੰਜਾਬ ਮੰਡੀ ਬੋਰਡ ਨੇ ਮਿਲਾਵਟਖੋਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

 ਮਨੋਜ ਕੁਮਾਰ, ਡਿਪਟੀ ਏ.ਐਮ.ਏ., ਡੀ.ਐਮ.ਆਈ., ਆਰ.ਓ., ਚੰਡੀਗੜ੍ਹ ਨੇ ਡਾਇਰੈਕਟੋਰੇਟ ਦੀਆਂ ਵੱਖ-ਵੱਖ ਸਕੀਮਾਂ ਐਗਮਾਰਕ, ਐਗਰੀਕਲਚਰਲ ਮਾਰਕੀਟਿੰਗ ਇੰਨਫ੍ਰਾਸਟਰਕਚਰ, ਮਰੀਨ, ਐਫ਼.ਪੀ.ਓ. ਸਕੀਮ ਦੇ ਨਾਲ-ਨਾਲ ਈ-ਨਾਮ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਆਪਣੇ ਪ੍ਰੋਡਕਟ ਬਾਰੇ ਜਾਣਕਾਰੀ ਦੇਣ ਲਈ ਪ੍ਰਦਰਸ਼ਨੀ ਵੀ ਲਗਾਈ ਗਈ। ਅਖਿਰ ਵਿੱਚ ਸਤਬੀਰ ਸਿੰਘ ਸੱਗੂ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ, ਜੀ.ਐਮ. ਇੰਨਫੋਰਸਮੈਂਟ, ਪਰਮਜੀਤ ਸਿੰਘ, ਚੀਫ਼ ਓਪਰੇਟਿੰਗ ਅਫ਼ਸਰ,  ਭਜਨ ਕੌਰ, ਡੀ.ਜੀ.ਐਮ. ਅਸਟੇਟ,ਅਜੈ ਪਾਲ ਸਿੰਘ ਬਰਾੜ, ਜਿਲ੍ਹਾਂ ਮੰਡੀ ਅਫ਼ਸਰ ਸਮੇਤ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ। 

(For more news apart from 'Harchand Singh Burst News in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement