Punjab News: ਪਟਿਆਲਾ ਪੁਲਿਸ ਵਲੋਂ ਗੈਂਗਸਟਰ ਗੁਰਵਿੰਦਰ ਸਿੰਘ ਦੇ ਤਿੰਨ ਸੰਚਾਲਕ ਅਸਲੇ ਸਣੇ ਗ੍ਰਿਫ਼ਤਾਰ
Published : Mar 15, 2024, 5:49 pm IST
Updated : Mar 15, 2024, 5:49 pm IST
SHARE ARTICLE
Patiala police arrested three operatives of gangster Gurwinder Singh
Patiala police arrested three operatives of gangster Gurwinder Singh

ਵਿਰੋਧੀ ਗੈਂਗ ਗੋਲਡੀ ਢਿੱਲੋਂ ਦੇ ਸਾਥੀਆ ’ਤੇ ਹਮਲੇ ਦੀ ਕੋਸ਼ਿਸ਼ ਨਾਕਾਮ

Punjab News: ਪੰਜਾਬ ਵਿਚ ਗੈਂਗਸਟਰ ਗਰੁੱਪ ਚਲਾਉਣ ਵਾਲੇ ਗੁਰਵਿੰਦਰ ਸਿੰਘ ਸਿੱਧੂ ਨੇ ਅਮਰੀਕਾ ਵਿਚ ਬੈਠ ਕੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀਆਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ। ਇਸ ਹਮਲੇ ਨੂੰ ਅੰਜਾਮ ਦੇਣ ਲਈ ਰਾਜਪੁਰਾ ਪਹੁੰਚੇ ਤਿੰਨ ਗੈਂਗਸਟਰਾਂ ਨੂੰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਤਰਨਤਾਰਨ ਦੇ ਪਿੰਡ ਸਰਾਏ ਅਮਾਨਤ ਖਾਂ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ, ਉਸ ਦੇ ਸਾਥੀ ਰੋਹਿਤ ਕੁਮਾਰ ਉਰਫ ਰੋਹਿਤ ਅਤੇ ਗੁਲਸ਼ਨ ਕੁਮਾਰ ਉਰਫ ਗੁੱਲੂ ਰਾਜਪੁਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਦਸਿਆ ਕਿ ਇਨ੍ਹਾਂ ਤਿੰਨਾਂ ਨੂੰ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਹੈਰੀ ਬੋਪਾਰਾਏ ਅਤੇ ਉਨ੍ਹਾਂ ਦੀ ਟੀਮ ਨੇ ਰਾਜਪੁਰਾ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਕੋਲੋਂ 32 ਬੋਰ ਦੇ ਤਿੰਨ ਨਾਜਾਇਜ਼ ਪਿਸਤੌਲ ਅਤੇ 8 ਕਾਰਤੂਸ ਬਰਾਮਦ ਕੀਤੇ ਗਏ ਹਨ।

ਐਸਐਸਪੀ ਨੇ ਦਸਿਆ ਕਿ ਰਾਜਪੁਰਾ ਸਪੈਸ਼ਲ ਸੈੱਲ ਦੀ ਟੀਮ ਨੇ ਪਿੰਡ ਉਕਸੀ ਸੈਣੀਆਂ ਦੇ ਅੰਡਰਪਾਸ ਵਿਚ ਇਕ ਕਾਲੇ ਰੰਗ ਦੀ ਆਈਕਾਨ ਗੱਡੀ ਦੇਖੀ ਤਾਂ ਇਸ ਗੱਡੀ ਉੱਤੇ ਜਾਅਲੀ ਨੰਬਰ ਪਲੇਟ ਲੱਗੀ ਹੋਈ ਸੀ। ਸ਼ੱਕ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਕਾਰ ਸਵਾਰ ਤਿੰਨਾਂ ਨੂੰ ਕਾਬੂ ਕਰ ਲਿਆ। ਇਹ ਲੋਕ ਰਾਜਪੁਰਾ ਵਿਚ ਕਿਸੇ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਰੁਕੇ ਹੋਏ ਸਨ। ਗੁਰਵਿੰਦਰ ਸਿੰਘ ਸਿੱਧੂ ਨੇ ਇਨ੍ਹਾਂ ਲੋਕਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ ਤਾਂ ਜੋ ਉਹ ਢਿੱਲੋਂ ਅਤੇ ਗੋਲਡੀ ਬਰਾੜ ਦੇ ਸਾਥੀਆਂ 'ਤੇ ਹਮਲਾ ਕਰ ਸਕਣ।

ਗੈਂਗਸਟਰ ਗੋਲਡੀ ਢਿੱਲੋਂ ਵੀ ਵਿਦੇਸ਼ ਵਿਚ ਰਹਿੰਦਾ ਹੈ ਅਤੇ ਉਥੋਂ ਹੀ ਪੰਜਾਬ ਵਿਚ ਅਪਣਾ ਗੈਂਗ ਚਲਾਉਂਦਾ ਹੈ। ਗੋਲਡੀ ਢਿੱਲੋਂ ਅਤੇ ਗੋਲਡੀ ਬਰਾੜ ਪੱਕੇ ਦੋਸਤ ਹਨ ਅਤੇ ਹਾਲ ਹੀ ਵਿਚ ਗੋਲਡੀ ਢਿੱਲੋਂ ਨੇ ਚੰਡੀਗੜ੍ਹ ਦੇ ਸੈਕਟਰ 5 ਵਿਚ ਗੋਲੀਬਾਰੀ ਕਰਵਾਈ ਸੀ। ਇਸ ਤਰ੍ਹਾਂ ਸਿੱਧੂ ਅਤੇ ਗੋਲਡੀ ਗੈਂਗ ਵਿਚਾਲੇ ਪਿਛਲੇ ਕਾਫੀ ਸਮੇਂ ਤੋਂ ਰੰਜਿਸ਼ ਚੱਲ ਰਹੀ ਹੈ। ਗੈਂਗਸਟਰ ਗੁਰਵਿੰਦਰ ਸਿੰਘ ਸਿੱਧੂ ਦੇ ਕਹਿਣ 'ਤੇ ਦੋਸ਼ੀ ਰੋਹਿਤ ਨੇ ਜੂਨ 2023 'ਚ ਰਾਜਪੁਰਾ ਦੇ ਇਕ ਵਪਾਰੀ 'ਤੇ ਗੋਲੀ ਚਲਾ ਦਿਤੀ ਸੀ, ਜਿਸ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਹੈ।

(For more Punjabi news apart from Patiala police arrested three operatives of gangster Gurwinder Singh, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement